ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਤੀਜੀ ਵਾਰ ਮੁੱਖ ਮੰਤਰੀ ਵਜੋਂ 16 ਫਰਵਰੀ ਨੂੰ ਸਹੁੰ ਚੁੱਕਣੀ ਹੈ ਅਤੇ ਸਹੁੰ ਚੁੱਕ ਸਮਾਗਮ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਹੋਣਾ ਹੈ। ਕੇਜਰੀਵਾਲ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜ ਦਿੱਤਾ ਹੈ। ਧਿਆਨ ਰਹੇ ਕਿ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਹੋਰ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਅਤੇ ਵਿਰੋਧੀ ਪਾਰਟੀਆਂ ਦੇ ਕਿਸੇ ਵੀ ਆਗੂ ਨੂੰ ਸੱਦਾ ਨਹੀਂ ਦਿੱਤਾ ਗਿਆ। ਦਿੱਲੀ ਵਿਚ ਜਿਹੜੀਆਂ 8 ਸੀਟਾਂ ‘ਤੇ ਆਮ ਆਦਮੀ ਪਾਰਟੀ ਨੂੰ ਹਾਰ ਹੋਈ ਹੈ, ਉਸ ‘ਤੇ ਅੱਜ ਸਮੀਖਿਆ ਵੀ ਕੀਤੀ ਗਈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …