-10.9 C
Toronto
Tuesday, January 20, 2026
spot_img
Homeਪੰਜਾਬਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਤੀਜੇ ਭੁਗਤਣ ਲਈ ਤਿਆਰ ਲਈ ਕਿਹਾ ਗਿਆ
ਲੁਧਿਆਣਾ/ਬਿਊਰੋ ਨਿਊਜ਼
ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਇਹ ਧਮਕੀਆਂ ਵਿਦੇਸ਼ ਤੋਂ ਇੰਟਰਨੈਟ ਕਾਲ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਬਿੱਟੂ ਨੂੰ ਧਮਕੀ ਦਿੰਦੇ ਹੋਏ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਅਤੇ ਮੰਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਧਮਕੀਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕਰਨਗੇ ਅਤੇ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਉਣਗੇ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬਿੱਟੂ ਨੇ ਕਿਹਾ ਸੀ ਕਿ ਉਹ ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ।

RELATED ARTICLES
POPULAR POSTS