ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ‘ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਕੈਪਟਨ ਅਮਰਿੰਦਰ ਸਰਕਾਰ ਉਨ੍ਹਾਂ ਨੂੰ ਬਚਾਉਣ ‘ਤੇ ਲੱਗੀ ਹੋਈ ਹੈ। ਇਸ ਮੌਕੇ ਵਫਦ ਨੇ ਰਾਜਪਾਲ ਕੋਲ ਸ਼੍ਰੋਮਣੀ ਕਮੇਟੀ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਐਸ.ਜੀ.ਪੀ.ਸੀ. ਨੂੰ ਤੋੜਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਇਸ ਲਈ ਪੰਜਾਬ ਸਰਕਾਰ ਨੂੰ ਆਪਣਾ ਹਲਫਨਾਮਾ ਵਾਪਸ ਲੈਣਾ ਚਾਹੀਦਾ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਗੱਲ ਕੀਤੀ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …