ਤ੍ਰਿਪਤ ਰਾਜਿੰਦਰ ਬਾਜਵਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰ ਚੈਨਲ ਨੂੰ ਖੁੱਲ੍ਹ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਇਹ ਮੰਗ ਪਹਿਲਾਂ ਵੀ ਕਰ ਚੁੱਕੇ ਹਨ ਅਤੇ ਅੱਜ ਉਨ੍ਹਾਂ ਅਕਾਲ ਤਖਤ ਸਾਹਿਬ ਤੱਕ ਪਹੁੰਚ ਵੀ ਕੀਤੀ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ੍ਰੀ ਦਰਬਾਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਹਰੇਕ ਟੀ. ਵੀ. ਚੈਨਲ ਨੂੰ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਦੇ ਹਰ ਉਸ ਟੀ. ਵੀ. ਅਤੇ ਰੇਡੀਓ ਚੈਨਲ ਨੂੰ ਖੁੱਲ੍ਹ ਦੇਣੀ ਚਾਹੀਦੀ ਹੈ, ਜਿਹੜਾ ਕਿ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨਾ ਚਾਹੁੰਦਾ ਹੋਵੇ। ਬਾਜਵਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਘਰ-ਘਰ ਪਹੁੰਚਣੀ ਚਾਹੀਦੀ ਹੈ ਅਤੇ ਜਿਹੜਾ ਵੀ ਕੋਈ ਚੈਨਲ ਗੁਰੂ ਸਾਹਿਬ ਦੀ ਬਾਣੀ ਪ੍ਰਸਾਰਨ ਕਰਨਾ ਚਾਹੁੰਦਾ ਹੋਵੇ, ਉਸ ਨੂੰ ਇਹ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਕ ਚੈਨਲ ਇਸ ਤੋਂ ਆਪਣਾ ਬਿਜਨਸ ਕਰੇ, ਉਹ ਬਿਲਕੁਲ ਗਲਤ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …