14.5 C
Toronto
Monday, August 24, 2026
spot_img
Homeਪੰਜਾਬਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆਵਿਦੇਸ਼ਾਂ ‘ਚ ਪੰਜਾਬੀਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਧੇ
ਮੋਗਾ/ਬਿਊਰੋ ਨਿਊਜ਼
ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲੇ 38 ਸਾਲਾ ਮੱਘਰ ਸਿੰਘ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੱਘਰ ਸਿੰਘ ਪਿਛਲੇ 13 ਸਾਲਾਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਮਨੀਲਾ ‘ਚ ਰਹਿ ਰਿਹਾ ਸੀ ਅਤੇ ਉਹ ਫਾਈਨਾਂਸ ਦਾ ਕੰਮ ਕਰਦਾ ਸੀ। ਪਿਛਲੇ ਦਿਨਾਂ ਤੋਂ ਇਹ ਦੇਖਣ ਵਿਚ ਆਇਆ ਹੈ ਕਿ ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਹੱਤਿਆਵਾਂ ਦੇ ਮਾਮਲੇ ਵਧਦੇ ਜਾ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਵਿਚ ਵੀ ਚਿੰਤਾ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਜ਼ਿਆਦਾਤਰ ਹੱਤਿਆਵਾਂ ਫਾਇਨਾਂਸ ਦੇ ਮਾਮਲੇ ਵਿਚ ਹੁੰਦੀਆਂ ਹਨ।

RELATED ARTICLES
POPULAR POSTS