ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਅਤੇ ਡੀ.ਐਸ.ਪੀ. ਹਰਦੇਵ ਸਿੰਘ ਦੋਸ਼ੀ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ.ਐਸ.ਪੀ. ਹਰਦੇਵ ਸਿੰਘ ਸਮੇਤ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਨ੍ਹਾਂ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ 19 ਫਰਵਰੀ ਨੂੰ ਅਦਾਲਤ ਵਲੋਂ ਇਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ। ਧਿਆਨ ਰਹੇ ਕਿ 2004 ‘ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਵੱਲੋਂ ਸਮੂਹਿਕ ਰੂਪ ‘ਚ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ‘ਚ ਹੁਣ ਉਨ੍ਹਾਂ ਨੂੰ 16 ਸਾਲ ਬਾਅਦ ਇਨਸਾਫ ਮਿਲਦਾ ਦਿਖਾਈ ਦੇ ਰਿਹਾ ਹੈ। ਸਾਬਕਾ ਡੀਆਈਜੀ ਕੁਲਤਾਰ ਸਿੰਘ ਤੇ ਡੀਐਸਪੀ ਹਰਦੇਵ ਸਿੰਘ ਸਮੇਤ 6 ਵਿਅਕਤੀਆਂ ਨੂੰ ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਪੀੜਤ ਪਰਿਵਾਰ ਨੇ ਇਨ੍ਹਾਂ ਪੁਲਿਸ ਅਫਸਰਾਂ ‘ਤੇ ਜ਼ਬਰਦਸਤੀ ਵਸੂਲੀ ਤੇ ਧਮਕਾਉਣ ਦੇ ਆਰੋਪ ਲਾਏ ਸੀ, ਜਿਸ ਕਾਰਨ ਉਨ੍ਹਾਂ ਨੂੰ ਇਹ ਖੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਸੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …