ਕੈਪਟਨ ਅਮਰਿੰਦਰ ਨੇ ਦਿੱਤੀ ਸਾਬਾਸ਼ – ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ੂ
ਲੌਂਗੋਵਾਲ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ ‘ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਅਮਨਦੀਪ ਕੌਰ ਨੇ 4 ਬੱਚਿਆਂ ਦੀ ਜਾਨ ਬਚਾਈ। ਬਹਾਦਰ ਧੀ ਅਮਨਦੀਪ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਸ਼ਾਬਾਸ਼ ਦਿੱਤੀ ਹੈ। ਪੋਸਟ ਦੇ ਜਰੀਏ ਉਨ੍ਹਾਂ ਇਹ ਵੀ ਕਿਹਾ ਕਿ ਅਮਨਦੀਪ ਦੀ ਇਸ ਬਹਾਦਰੀ ਲਈ ਉਸ ਨੂੰ ਮੇਰਾ ਸਲਾਮ ਅਤੇ ਸ਼ਾਬਾਸ਼। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਅਮਨਦੀਪ ਮੈਨੂੰ ਤੁਹਾਡੇ ‘ਤੇ ਮਾਣ ਹੈ ਤੇ ਜਲਦ ਤੁਹਾਨੂੰ ਮਿਲ ਕੇ ਤੁਹਾਡੇ ਇਸ ਨੇਕ ਕੰਮ ਲਈ ਸ਼ਾਬਾਸ਼ ਦੇਵਾਂਗਾ। ਧਿਆਨ ਰਹੇ ਕਿ ਇਸ ਹਾਦਸੇ ਵਿਚੋਂ 12 ਬੱਚਿਆਂ ਨੂੰ ਰਾਹਗੀਰਾਂ ਨੇ ਬਚਾ ਲਿਆ ਸੀ ਅਤੇ 4 ਬੱਚਿਆਂ ਨੂੰ ਇਕੱਲੀ ਅਮਨਦੀਪ ਨੇ ਵੈਨ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢ ਲਿਆ ਸੀ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਪੀੜਤ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ। ਇਸ ਮੌਕੇ ਲੌਂਗੋਵਾਲ ਨੇ ਕਿਹਾ ਕਿ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਦਾ ਸ਼੍ਰੋਮਣੀ ਕਮੇਟੀ ਸਨਮਾਨ ਵੀ ਕਰੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …