ਕਿਹਾ – ਕਾਂਗਰਸ ਵਿਚੋਂ ਨਿਕਲ ਕੇ ਸਿੱਧੂ ਕੋਈ ਉਪਰਾਲਾ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਉਂਦੇ ਨਜ਼ਰ ਆ ਰਹੇ ਹਨ। ਸੁਖਪਾਲ ਖਹਿਰਾ ਨੇ ਨਵਜੋਤ ਸਿੱਧੂ ਨੂੰ ਇਕ ਚੰਗਾ ਲੀਡਰ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦਾ ਸਾਥ ਛੱਡ ਕੇ ਇਕ ਨਵੇਂ ਬਦਲ ਦਾ ਉਪਰਾਲਾ ਕਰਨਾ ਚਾਹੀਦਾ ਹੈ। ਖਹਿਰਾ ਨੇ ਪਰਗਟ ਸਿੰਘ ਵਲੋਂ ਕੈਪਟਨ ਨੂੂੰ ਲਿਖੀ ਚਿੱਠੀ ਨੂੰ ਸਹੀ ਦੱਸਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਤਿੰਨ ਸਾਲਾਂ ਵਿਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਵਿਚ ਮੁੜ ਕੇ ਜਾਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਾ ਕੋਈ ਅਜਿਹੀ ਗੱਲਬਾਤ ਹੋਈ ਹੈ। ਖਹਿਰਾ ਨੇ ਦਿੱਲੀ ਵਿਚ ‘ਆਪ’ ਦੀ ਜਿੱਤ ਦਾ ਸਵਾਗਤ ਜ਼ਰੂਰ ਕੀਤਾ। ਉਨ੍ਹਾਂ ਕਿਹਾ ਜਦੋਂ ਸਮਾਂ ਆਵੇਗਾ, ਉਦੋਂ ਹੀ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੋਈ ਫੈਸਲਾ ਲਿਆ ਜਾਵੇਗਾ।
Check Also
ਭੁਪੇਸ਼ ਬਘੇਲ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ
ਛੱਤੀਸਗੜ੍ਹ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਭੁਪੇਸ ਬਘੇਲ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ …