ਕਿਹਾ – ਸੁਖਬੀਰ ਨਾਲ ਮੇਰੇ ਮਤਭੇਦ ਅਜੇ ਵੀ ਪਹਿਲਾਂ ਵਾਂਗ
ਅਜਨਾਲਾ/ਬਿਊਰੋ ਨਿਊਜ਼
ਪਿਛਲੇ ਦਿਨੀਂ ਇਹ ਗੱਲ ਸਾਹਮਣੇ ਆਈ ਸੀ ਕਿ ਟਕਸਾਲੀ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਬੋਨੀ ਤਾਂ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਰਾਜਾਸਾਂਸੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦੌਰਾਨ ਸੰਬੋਧਨ ਵੀ ਕੀਤਾ ਸੀ, ਪਰ ਰਤਨ ਸਿੰਘ ਅਜਨਾਲਾ ਬਾਰੇ ਕੁਝ ਸਪੱਸ਼ਟ ਨਹੀਂ ਸੀ।
ਇਸ ਸਬੰਧੀ ਅੱਜ ਰਤਨ ਸਿੰਘ ਅਜਨਾਲਾ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨਾਲ ਉਨ੍ਹਾਂ ਦੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਹੀ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਉਚੇਚੇ ਤੌਰ ‘ਤੇ ਉਨ੍ਹਾਂ ਦੇ ਗ੍ਰਹਿ ਅਜਨਾਲਾ ਵਿਖੇ ਪਹੁੰਚੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋਣ ਬਾਰੇ ਅਫ਼ਵਾਹਾਂ ਨਿਰਾਧਾਰ ਤੇ ਬੇਬੁਨਿਆਦ ਹਨ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …