ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓ ਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਮਿਆਰ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਹ ਤੱਥ ਪੰਜਾਬ ਦੇ ਧਰਤੀ ਹੇਠਲੇ ਪਾਣੀ ਬਾਰੇ ਕੰਪਟਰੋਲਰ ਔਡੀਟਰ ਜਨਰਲ (ਕੈਗ) ਵਲੋਂ ਤਿਆਰ ਆਪਣੀ ਕਿਸਮ ਦੀ ਪਹਿਲੀ ਰਿਪੋਰਟ ਵਿੱਚ ਉਭਰ ਕੇ ਸਾਹਮਣੇ ਆਏ ਹਨ। ਕੈਗ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਵਿੱਚ ਮਿਥੀ ਹੱਦ ਨਾਲੋਂ ਵੱਧ ਰਸਾਇਣਾਂ ਅਤੇ ਭਾਰੀ ਧਾਤਾਂ ਮਿਲੀਆਂ ਹਨ। ਮਨੁੱਖੀ ਵਰਤੋਂ ਦੀ ਗੱਲ ਤਾਂ ਛੱਡੋ, ਪੰਜਾਬ ਦਾ 10 ਫੀਸਦ ਧਰਤੀ ਹੇਠਲਾ ਪਾਣੀ ਤਾਂ ਸਿੰਜਾਈ ਲਈ ਵੀ ਵਰਤੋਂ ਯੋਗ ਨਹੀਂ ਹੈ। ਇਸ ਤੋਂ ਇਲਾਵਾ 30 ਫੀਸਦ ਜ਼ਮੀਨੀ ਪਾਣੀ ਮਿਥੇ ਮਿਆਰ ਨਾਲੋਂ ਵੱਧ ਖਾਰਾ ਹੈ, ਜੋ ਮਨੁੱਖੀ ਵਰਤੋਂ ਲਈ ਅਸੁਰੱਖਿਅਤ ਹੈ। ਇਹ ਵੀ ਦੱਸਿਆ ਗਿਆ ਕਿ ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ ਤੇ ਮੁਕਤਸਰ ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਸਭ ਤੋਂ ਵੱਧ ਦੂਸ਼ਿਤ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …