ਕਿਹਾ -ਭਾਰਤ ਦਾ ਵਿਵਹਾਰ ਸਾਡੇ ਨਾਲ ਚੰਗਾ ਨਹੀਂ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਹਿੰਦੇ ਹਨ ਕਿ ਉਹ ਭਾਰਤ ਨਾਲ ਵੱਡਾ ਵਪਾਰਕ ਸਮਝੌਤਾ ਚਾਹੁੰਦੇ ਹਨ, ਪਰ ਭਾਰਤ ਦਾ ਉਨ੍ਹਾਂ ਪ੍ਰਤੀ ਵਿਵਹਾਰ ਕੋਈ ਬਹੁਤਾ ਵਧੀਆ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨਰਿੰਦਰ ਮੋਦੀ ਨੂੰ ਚੰਗਾ ਦੋਸਤ ਵੀ ਦੱਸਿਆ। ਧਿਆਨ ਰਹੇ ਕਿ ਟਰੰਪ ਆਉਂਦੀ 24 ਫਰਵਰੀ ਨੂੰ ਦੋ ਦਿਨਾਂ ਲਈ ਭਾਰਤ ਦੌਰੇ ‘ਤੇ ਆ ਰਹੇ ਹਨ। ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਉਹ ਭਾਰਤ ਨਾਲ ਵਪਾਰਕ ਸਮਝੌਤੇ ਸਬੰਧੀ ਬਿਹਤਰ ਡੀਲ ਕਰਨਗੇ, ਪਰ ਇਹ ਸਮਝੌਤਾ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹੋਵੇਗਾ, ਇਸ ਬਾਰੇ ਕੋਈ ਸਪੱਸ਼ਟ ਨਹੀਂ ਹੈ। ਜ਼ਿਕਰਯੋਗ ਹੈ ਕਿ ਬਤੌਰ ਰਾਸ਼ਟਰਪਤੀ ਟਰੰਪ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਰਾਸ਼ਟਰਪਤੀ ਬਰਾਕ ਓਬਾਮਾ 2010 ਅਤੇ 2015 ਵਿਚ ਭਾਰਤ ਆਏ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …