Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ

ਇਕ ਮਹੀਨੇ ‘ਚ 12 ਅੱਤਵਾਦੀਆਂ ਦਾ ਹੋਇਆ ਸਫਾਇਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਅੰਸਾਰਗਜਵਤਉਲਹਿੰਦ ਜਥੇਬੰਦੀ ਨਾਲ ਜੁੜੇ ਹੋਏ ਸਨ। ਸੁਰੱਖਿਆ ਬਲਾਂ ਨੂੰ ਮੁਕਾਬਲੇ ਵਾਲੀ ਥਾਂ ਤੋਂ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਵਿਚ ਜਹਾਂਗੀਰ ਰਫੀ ਬਾਨੀ, ਰਾਜਾ ਉਮਰ ਮਕਬੂਲ ਅਤੇ ਉਜੈਰ ਅਮੀਨ ਭੱਟ ਸ਼ਾਮਲ ਹੈ। ਜਹਾਂਗੀਰ ਇਸ ਤੋਂ ਪਹਿਲਾਂ ਹਿਜਬੁਲ ਦਾ ਸੈਕਿੰਡ ਕਮਾਂਡਰ ਵੀ ਰਿਹਾ ਅਤੇ ਬਾਅਦ ਵਿਚ ਉਸ ਨੇ ਜਥੇਬੰਦੀ ਬਦਲ ਲਈ ਸੀ। ਧਿਆਨ ਰਹੇ ਕਿ ਲੰਘੇ ਇਕ ਮਹੀਨੇ ਵਿਚ ਸੁਰੱਖਿਆ ਬਲਾਂ ਨੇ 12 ਅੱਤਵਾਦੀਆਂ ਦਾ ਮੁਕਾਬਲਿਆਂ ਦੌਰਾਨ ਸਫਾਇਆ ਕੀਤਾ ਹੈ।

Check Also

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਨਵੀਂ ਦਿੱਲੀ ‘ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਹੈੱਡਕੁਆਰਟਰ ਨੇੜੇ ਪੈਟਰੋਲ, …