ਦਿੱਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਲਈ ਬਣੀ ਸਹਿਮਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਤੀਜੀ ਵਾਰ ਮੁੱਖ ਮੰਤਰੀ ਦਾ ਕਾਰਜਭਾਗ ਸੰਭਾਲਣ ਤੋਂ ਬਾਅਦ ਕੇਜਰੀਵਾਲ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੀਟਿੰਗ ਸੀ। ਸ਼ਾਹ ਦੇ ਘਰ ਹੋਈ ਇਸ ਮੀਟਿੰਗ ਨੂੰ ਸਾਰਥਿਕ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਹੋਈ ਅਤੇ ਇਸ ਗੱਲ ‘ਤੇ ਵੀ ਸਹਿਮਤੀ ਬਣੀ ਕਿ ਦਿੱਲੀ ਦੇ ਵਿਕਾਸ ਲਈ ਅਸੀਂ ਇਕੱਠੇ ਮਿਲ ਕੇ ਕੰਮ ਕਰਾਂਗੇ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਸ਼ਾਹੀਨ ਬਾਗ ਦੇ ਧਰਨੇ ਸਬੰਧੀ ਕੋਈ ਵੀ ਗੱਲਬਾਤ ਨਹੀਂ ਹੋਈ। ਧਿਆਨ ਰਹੇ ਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕਰਦਿਆਂ 70 ਵਿਚੋਂ 62 ਸੀਟਾਂ ਜਿੱਤੀਆਂ ਅਤੇ ਭਾਜਪਾ ਸਿਰਫ 8 ਸੀਟਾਂ ‘ਤੇ ਹੀ ਸਿਮਟ ਗਈ ਸੀ। ਕਾਂਗਰਸ ਇਸ ਵਾਰ ਫਿਰ ਦਿੱਲੀ ਵਿਚ ਜ਼ੀਰੋ ਹੀ ਸਾਬਤ ਹੋਈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …