20 ਦਿਨ ਪਹਿਲਾਂ ਹੋਇਆ ਸੀ ਅਜੇਪਾਲ ਸਿੰਘ ਦਾ ਵਿਆਹ
ਅੰਮ੍ਰਿਤਸਰ/ਬਿਊਰੋ ਨਿਊਜ਼
ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਦੇ ਰੂਪ ‘ਚ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਲੰਘੀ ਰਾਤ ਹੀ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਹਮਲੇ ‘ਚ ਨੌਜਵਾਨ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …