-11.1 C
Toronto
Saturday, January 24, 2026
spot_img
Homeਪੰਜਾਬਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ ਬਰਾਮਦ

ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ ਬਰਾਮਦ

ਹੈਰੋਇਨ ਦੇ ਦੂਜੇ ਮਾਮਲੇ ‘ਚ ਅਨਵਰ ਮਸੀਹ ਗ੍ਰਿਫਤਾਰ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਜ਼ੀਰੋ ਲਾਈਨ ‘ਤੇ ਪਾਕਿ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 25 ਰੌਂਦ ਅਤੇ 52 ਗ੍ਰਾਮ ਅਫ਼ੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਧਰੁਵ ਦਹੀਆ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਰਾਮਦਗੀ ਬੀ.ਐੱਸ.ਐੱਫ. ਦੀ ਸਹਾਇਤਾ ਨਾਲ ਕੀਤੀ ਗਈ ਅਤੇ ਸਮਗਲਰਾਂ ਦੀ ਭਾਲ ਕੀਤੀ ਜਾ ਰਹੀ ਹੈ। ਬਰਾਮਦ ਹੋਈ ਇਸ ਹੈਰੋਇਨ ਦੀ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਉਧਰ ਦੂਜੇ ਪਾਸੇ ਹੈਰੋਇਨ ਬਰਾਮਦਗੀ ਦੇ ਇਕ ਹੋਰ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਅਨਵਰ ਮਸੀਹ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਵੀ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਸਥਿਤ ਅਨਵਰ ਮਸੀਹ ਦੀ ਕੋਠੀ ਵਿਚੋਂ ਹੈਰੋਇਨ ਬਣਾਉਣ ਵਾਲੀ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਸੀ ਤੇ ਕੋਠੀ ਵਿਚੋਂ 188 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।

RELATED ARTICLES
POPULAR POSTS