ਭਗਵੰਤ ਮਾਨ ਨੇ ਨਵਜੋਤ ਸਿੱਧੂ ਅਤੇ ਪਰਗਟ ਸਿੰਘ ਨੂੰ ਦੱਸਿਆ ਇਮਾਨਦਾਰ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਹੁਣ ‘ਆਪ’ ਵਿਚ ਆਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਪਾਲ ਸਿੰਘ ਚੀਮਾ, ਬੁੱਧ ਰਾਮ ਅਤੇ ਬਲਜਿੰਦਰ ਕੌਰ ਵੀ ਹਾਜ਼ਰ ਸਨ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਚ ‘ਆਪ’ ਦੀ ਜਿੱਤ ਨਾਲ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਹੈ ਅਤੇ ਇਹ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ। ‘ਆਪ’ ਵਲੋਂ ਇੱਕ ਮਿਸ ਕਾਲ ਨੰਬਰ 9871010101 ਰਿਲੀਜ਼ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਲੋਕ ਪਾਰਟੀ ਨਾਲ ਜੁੜ ਸਕਦੇ ਹਨ। ਭਗਵੰਤ ਨੇ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਨੂੰ ਇਮਾਨਦਾਰ ਆਗੂ ਵੀ ਦੱਸਿਆ।
Check Also
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ
ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …