18.8 C
Toronto
Monday, September 15, 2025
spot_img
Homeਪੰਜਾਬ'ਆਪ' ਅਤੇ ਅਕਾਲੀ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ

‘ਆਪ’ ਅਤੇ ਅਕਾਲੀ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ

ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਦੇ ਭਲਕੇ ਸ਼ੁਰੂ ਹੋ ਰਹੇ ਇਜਲਾਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਵੱਖਵੱਖ ਸਮੇਂ ਮੁਲਾਕਾਤ ਕੀਤੀ। ਇਸ ਸਬੰਧੀ ‘ਆਪ’ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਜਲਾਸ ਦੀ ਮਿਆਦ ਨੂੰ ਵਧਾਉਣ ਦੀ ਮੰਗ ਕੀਤੀ ਹੈ, ਕਿਉਂਕਿ ਮੁੱਦੇ ਵਧੇਰੇ ਹਨ ਅਤੇ ਸਮਾਂ ਘੱਟ ਹੈ। ਉਨ੍ਹਾਂ ਇਹ ਵੀ ਮੰਗ ਰੱਖੀ ਕਿ ਸਰਕਾਰੀ ਬਿੱਲਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਦਿੱਤੀ ਜਾਵੇ।
ਇਸੇ ਤਰ੍ਹਾਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਦੌਰਾਨ ਇਹ ਮੰਗ ਰੱਖੀ ਕਿ ਇਸ ਬਜਟ ਸੈਸ਼ਨ ਨੂੰ ਵਧਾਇਆ ਜਾਵੇ ਤਾਂ ਜੋ ਸਾਰੇ ਮੁੱਦਿਆਂ ‘ਤੇ ਚਰਚਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਖਦੇ ਮਸਲਿਆਂ ‘ਚੋਂ ਮਹਿੰਗੀ ਬਿਜਲੀ ਦਾ ਮੁੱਦਾ ਵੀ ਇਕ ਅਹਿਮ ਹੈ, ਜਿਸ ‘ਤੇ ਵਿਚਾਰ ਹੋਣੀ ਚਾਹੀਦੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਰਵੱਈਆ ਪਹਿਲਾਂ ਵਾਂਗ ਹੀ ਰੱਖਣਾ ਹੈ ਤਾਂ ਫਿਰ ਇਜਲਾਸ ਦਾ ਕੋਈ ਫ਼ਾਇਦਾ ਨਹੀਂ ਹੈ।

RELATED ARTICLES
POPULAR POSTS