17.8 C
Toronto
Thursday, May 28, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਤੋਂ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਤੋਂ

25 ਫਰਵਰੀ ਨੂੰ ਬਜਟ ਹੋਵੇਗਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਨੂੰ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 28 ਫਰਵਰੀ ਤੱਕ ਚੱਲੇਗਾ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਲ 2020-21 ਦਾ ਬਜਟ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਆਰਥਿਕ ਸੰਕਟ ਵਿਚ ਘਿਰੀ ਕੈਪਟਨ ਸਰਕਾਰ ਨੂੰ ਬਿਜਲੀ, ਰੇਤ ਅਤੇ ਟਰਾਂਸਪੋਰਟ ਮਾਫੀਆ ਸਬੰਧੀ ਮਾਮਲਿਆਂ ਵਿਚ ਘੇਰਨ ਲਈ ਵਿਰੋਧੀਆਂ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰ ਦੇ ਕੁਝ ਮੰਤਰੀ ਅਤੇ ਵਿਧਾਇਕ ਕੈਪਟਨ ਅਮਰਿੰਦਰ ਕੋਲੋਂ ਔਖੇ ਵੀ ਹਨ ਕਿਉਂਕਿ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਕੈਪਟਨ ਤੋਂ ਖਿਲਾਫ ਹੋਏ ਆਗੂਆਂ ਵਿਚ ਮੰਤਰੀ ਦਾ ਅਹੁਦਾ ਛੱਡ ਚੁੱਕੇ ਨਵਜੋਤ ਸਿੱਧੂ, ਸੁਨੀਲ ਜਾਖੜ, ਸੁਰਜੀਤ ਧੀਮਾਨ ਅਤੇ ਪਰਗਟ ਸਿੰਘ ਦੇ ਨਾਮ ਜ਼ਿਕਰਯੋਗ ਹਨ।

RELATED ARTICLES
POPULAR POSTS