ਪਰ ਮੋਦੀ ਸਰਕਾਰ ਮੰਨਣ ਨੂੰ ਤਿਆਰ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ ਵਾਰ ਫਿਰ ਅਰਥ ਵਿਵਸਥਾ ਦੇ ਮੁੱਦੇ ‘ਤੇ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਇਹ ਮੰਨ ਹੀ ਨਹੀਂ ਰਹੀ ਕਿ ਅਰਥ ਵਿਵਸਥਾ ਡਾਵਾਂਡੋਲ ਹੈ। ਉਨ੍ਹਾਂ ਕਿਹਾ ਕਿ ਜਦ ਪ੍ਰਧਾਨ ਮੰਤਰੀ ਨੂੰ ਸਮੱਸਿਆਵਾਂ ਦਾ ਪਤਾ ਹੀ ਨਹੀਂ ਤਾਂ ਉਹ ਇਸ ਨੂੰ ਠੀਕ ਕਰਨ ਲਈ ਕਦਮ ਨਹੀਂ ਉਠਾ ਰਹੇ। ਡਾ. ਮਨਮੋਹਨ ਸਿੰਘ ਨੇ ਇਹ ਗੱਲ ਯੋਜਨਾ ਕਮਿਸ਼ਨ ਦੇ ਉਪ ਪ੍ਰਧਾਨ ਮੋਂਟੇਕ ਸਿੰਘ ਆਹਲੂਵਾਲੀਆ ਦੀ ਕਿਤਾਬ ਦੇ ਰਿਲੀਜ਼ ਮੌਕੇ ਕਹੀ। ਮਨਮੋਹਨ ਸਿੰਘ ਨੇ ਦੱਸਿਆ ਕਿ ਆਹਲੂਵਾਲੀਆ ਨੇ ਆਪਣੀ ਕਿਤਾਬ ਵਿਚ ਯੂਪੀਏ ਸਰਕਾਰ ਦੇ ਚੰਗੇ ਤੇ ਖਰਾਬ ਕੰਮਾਂ ਬਾਰੇ ਵੀ ਲਿਖਿਆ ਹੈ ਅਤੇ ਇਸ ‘ਤੇ ਚਰਚਾ ਵੀ ਹੁੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਬੇਰੁਜ਼ਗਾਰੀ ਵਧ ਰਹੀ ਹੈ, ਪਰ ਸਰਕਾਰ ਕਹਿ ਰਹੀ ਹੈ ਕਿ ਸਭ ਠੀਕ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …