ਪੰਜ ਮਹੀਨੇ ਪਹਿਲਾਂ ਹੀ ਕੀਤੀ ਸੀ ਸਲਾਹਕਾਰਾਂ ਦੀ ਨਿਯੁਕਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਪੰਜ ਸਲਾਹਕਾਰਾਂ ਨੇ ਆਪਣੇ ਅਸਤੀਫੇ ਕੈਪਟਨ ਅਮਰਿੰਦਰ ਨੂੰ ਸੌਂਪ ਦਿੱਤੇ ਅਤੇ ਛੇਵੇਂ ਸਲਾਹਕਾਰ ਰਾਜਾ ਵੜਿੰਗ ਨੇ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਸਰਕਾਰ ਨੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਇੰਦਰਬੀਰ ਸਿੰਘ ਬੁਲਾਰੀਆ, ਸੰਗਤ ਸਿੰਘ ਗਿਲਜ਼ੀਆਂ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਲਾਇਆ ਸੀ, ਜਦਕਿ ਤਰਸੇਮ ਸਿੰਘ ਡੀਸੀ ਤੇ ਕੁਲਜੀਤ ਸਿੰਘ ਨਾਗਰਾ ਨੂੰ ਸਲਾਹਕਾਰ ਯੋਜਨਾ ਲਾਇਆ ਗਿਆ ਸੀ। ਸਾਰਿਆਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਦਿੱਤਾ ਗਿਆ। ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਫਿਲਹਾਲ ਅਸਤੀਫਾ ਸਵੀਕਾਰ ਨਹੀਂ ਕੀਤਾ ਤੇ ਸਾਰੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਹ ਅਜੇ ਇੰਤਜ਼ਾਰ ਕਰਨ।
ਧਿਆਨ ਰਹੇ ਕਿ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪੂਰਾ ਸਟਾਫ, ਕਮਰੇ ਆਦਿ ਸਕੱਤਰੇਤ ਵਿਚ ਮੁਹੱਈਆ ਕਰਵਾ ਦਿੱਤੇ ਗਏ ਸਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …