Breaking News
Home / ਪੰਜਾਬ / ਭਾਜਪਾ ਦੇ ਕੌਮੀ ਪ੍ਰਧਾਨ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਕੌਮੀ ਪ੍ਰਧਾਨ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਨੱਢਾ ਦਾ ਕਹਿਣਾ – ਬਾਦਲ ਨਾਲ ਮੇਰੇ ਗੂੜ੍ਹੇ ਸਬੰਧ
ਲੰਬੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਨੱਢਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਲੜਕੇ ਦੇ ਵਿਆਹ ਸਬੰਧੀ ਬਾਦਲ ਹੋਰਾਂ ਨੂੰ ਸੱਦਾ ਪੱਤਰ ਦੇਣ ਆਏ ਸਨ। ਉਨ੍ਹਾਂ ਕਿਹਾ ਕਿ ਮੇਰੇ ਬਾਦਲ ਪਰਿਵਾਰ ਨਾਲ ਲੰਮੇ ਸਮੇਂ ਤੋਂ ਗੂੜ੍ਹੇ ਸਬੰਧ ਹਨ ਅਤੇ ਰਾਜਨੀਤਕ ਖੇਤਰ ਵਿਚ ਪੰਜਾਬ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਪ੍ਰਕਾਸ਼ ਸਿੰਘ ਬਾਦਲ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਬਾਦਲ ਹੋਰਾਂ ਨਾਲ ਐੱਨ.ਡੀ.ਏ. ਸਰਕਾਰ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਵੀ ਹੋਈਆਂ।
ਇਸੇ ਦੌਰਾਨ ਨੱਢਾ ਨੇ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …