6.9 C
Toronto
Wednesday, October 28, 2026
spot_img
Homeਪੰਜਾਬਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ

ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ

ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾਕੈਪਟਨ ਅਮਰਿੰਦਰ ਨੇ ਕਿਹਾ – ਅਦਾਲਤ ਨੇ ਵਿਧਾਨ ਸਭਾ ਦੇ ਫ਼ੈਸਲੇ ‘ਤੇ ਲਾਈ ਮੋਹਰ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਸੀ.ਬੀ.ਆਈ. ਨੇ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਕਲੋਜ਼ਰ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਿਕ ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾ ਪੁਲਿਸ ਮਾਮਲੇ ਦੀ ਜਾਂਚ ਲਈ ਬਿਹਤਰ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਕਿਹਾ ਕਿ ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ ‘ਤੇ ਮੋਹਰ ਲਾਈ ਹੈ। ਕੈਪਟਨ ਨੇ ਕਿਹਾ ਕਿ ਹੁਣ ਬੇਅਦਬੀ ਸਬੰਧੀ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ।

RELATED ARTICLES
POPULAR POSTS