ਬਿਜਲੀ ਬੋਰਡ ਦੇ ਕਰਮਚਾਰੀ ਸਨ ਦੋਵੇਂ ਮ੍ਰਿਤਕ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਵਿਚ ਲੰਘੀ ਦੇਰ ਰਾਤ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਬਿਜਲੀ ਬੋਰਡ ਦੇ ਕਰਮਚਾਰੀ ਸਨ। ਇਨ੍ਹਾਂ ਵਿਚੋਂ ਇਕ ਹਾਕੀ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ। ਗੋਲੀਬਾਰੀ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਦਾ ਢਾਬੇ ‘ਤੇ ਇਕ ਵਿਅਕਤੀ ਨਾਲ ਵਿਵਾਦ ਹੋ ਗਿਆ ਸੀ ਅਤੇ ਬਾਅਦ ਵਿਚ ਅਣਪਛਾਤੇ ਵਿਅਕਤੀਆਂ ਨੇ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਿਤ ਦਿਨ ਕਤਲਾਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ, ਜਿਸ ਕਰਕੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …