ਹਰਪਾਲ ਚੀਮਾ ਦੀ ਮੰਗ ‘ਤੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਜਾਂਚ ਬਾਰੇ ਮੰਗ ਕੀਤੀ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਵਿਚ ਜਵਾਬ ਦੇਣਾ ਪਿਆ। ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਆਗੂ ਅਨਵਰ ਮਸੀਹ ਅਤੇ ਇਕ ਕੌਂਸਲਰ ਨਾਲ ਜੁੜੇ ਇਸ ਵੱਡੇ ਨਸ਼ਾ ਤਸਕਰ ਮਾਮਲੇ ਦੀਆਂ ਤਾਰਾਂ ਵੱਡੇ ਸਿਆਸੀ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਸਦਨ ਨੂੰ ਭਰੋਸਾ ਦੇਣਗੇ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਵੀ ਜਾਂਚ ਪੰਜਾਬ ਸਰਕਾਰ ਕਰਵਾਏਗੀ? ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ ‘ਤੇ ਇਸ ਡਰੱਗ ਕੇਸ ਦੀ ਬਰੀਕੀ ਨਾਲ ਜਾਂਚ ਕਰਾਉਣਗੇ। ਕੈਪਟਨ ਅਮਰਿੰਦਰ ਦੇ ਇਸ ਫੈਸਲੇ ਦਾ ਸਵਾਗਤ ਵੀ ਕੀਤਾ ਗਿਆ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …