18 C
Toronto
Monday, September 15, 2025
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਹੁਣ ਬਜਟ ਇਜਲਾਸ 4 ਮਾਰਚ ਤੱਕ ਚੱਲੇਗਾ ਅਤੇ 28 ਫਰਵਰੀ ਨੂੰ ਬਜਟ ਹੋਵੇਗਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਅਤੇ ਇਹ ਇਜਲਾਸ ਹੁਣ 4 ਮਾਰਚ ਤੱਕ ਚੱਲੇਗਾ। ਪਹਿਲਾਂ ਇਹ ਬਜਟ ਇਜਲਾਸ 28 ਫਰਵਰੀ ਤੱਕ ਚਲਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਰੋਧੀ ਧਿਰਾਂ ਦੀ ਮੰਗ ਨੂੰ ਦੇਖਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਹ ਸਮਾਂ ਵਧਾ ਦਿੱਤਾ ਹੈ। ਅੱਜ ਸਭ ਤੋਂ ਪਹਿਲਾਂ ਇਜਲਾਸ ਦੌਰਾਨ ਲੌਂਗੋਵਾਲ ‘ਚ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਜਾਨ ਗੁਆਉਣ ਵਾਲੇ ਚਾਰ ਬੱਚਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸਦੇ ਨਾਲ ਹੀ ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਸਣੇ ਹੋਰ ਵਿਛੜ ਗਈਆਂ ਅਹਿਮ ਹਸਤੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੁਣ 28 ਫਰਵਰੀ ਨੂੰ ਬਜਟ ਪੇਸ਼ ਕਰਨਗੇ।
ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਨੇ ਬਿਜਲੀ ਅਤੇ ਹੋਰ ਕਈ ਮੁੱਦਿਆਂ ‘ਤੇ ਜੰਮ ਕੇ ਹੰਗਾਮਾ ਕੀਤਾ। ਉਨ੍ਹਾਂ ਨੇ ਹੱਥਾਂ ਵਿਚ ਕੈਪਟਨ ਸਰਕਾਰ ਖਿਲਾਫ ਪੋਸਟਰ ਫੜੇ ਹੋਏ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

RELATED ARTICLES
POPULAR POSTS