ਭਗਤਾ ਭਾਈ/ਬਿਊਰੋ ਨਿਊਜ਼ : ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਾਰ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਬੀਤੀ ਰਾਤ ਉਦੋਂ ਪਤਾ ਲੱਗਾ, ਜਦੋਂ ਕੁਝ ਲੋਕਾਂ ਨੇ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਰੇ ਪਏ ਦੇਖੇ। ਇਨ੍ਹਾਂ ਅੰਗਾਂ ‘ਤੇ ਸਿੱਖ ਵਿਰੋਧੀ ਤੇ ਹੋਰ ਭੜਕਾਊ ਸ਼ਬਦਾਵਲੀ ਲਿਖੀ ਹੋਈ ਸੀ। ਸਿੱਖ ਸੰਗਤਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕਰਨ ਤੋਂ ਇਲਾਵਾ ਗੁਟਕਾ ਸਾਹਿਬ ਦੇ ਅੰਗਾਂ ਨੂੰ ਸਤਿਕਾਰ ਨਾਲ ਚੁੱਕਿਆ ਤੇ ਗੁਰਦੁਆਰਾ ਸਾਹਿਬ ਲਿਜਾਇਆ ਗਿਆ, ਜਦਕਿ ਮੌਕੇ ‘ਤੇ ਥਾਣਾ ਦਿਆਲਪੁਰਾ ਦੀ ਪੁਲਸ ਵੀ ਪਹੁੰਚ ਗਈ ਸੀ। ਬਾਅਦ ਵਿਚ ਗੁਟਕਾ ਸਾਹਿਬ ਦੇ ਅੰਗਾਂ ਨੂੰ ਸਿੱਖ ਸੰਗਤਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …