Breaking News
Home / ਪੰਜਾਬ / ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟਦੀ ਗਿਣਤੀ ਤੋਂ ਪੰਜਾਬ ਤੇ ਕੇਂਦਰ ਚਿੰਤਤ

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟਦੀ ਗਿਣਤੀ ਤੋਂ ਪੰਜਾਬ ਤੇ ਕੇਂਦਰ ਚਿੰਤਤ

28 ਫਰਵਰੀ ਨੂੰ ਮੁੱਦੇ ‘ਤੇ ਚੰਡੀਗੜ੍ਹ ‘ਚ ਹੋਵੇਗੀ ਕੇਂਦਰ ਅਤੇ ਪੰਜਾਬ ਅਧਿਕਾਰੀਆਂ ਦੀ ਮੀਟਿੰਗ
ਚੰਡੀਗੜ੍ਹ : ਕਰਤਾਰਪੁਰ ਸਾਹਿਬ ਕੋਰੀਡੋਰ ਦੇ ਰਸਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਏਜਾਜ਼ ਸ਼ਾਹ ਦੇ ਬਿਆਨ ਤੋਂ ਬਾਅਦ ਭਾਰਤ ‘ਚ ਵੀ ਇਸ ਗੱਲ ‘ਤੇ ਵਿਚਾਰ ਹੋ ਰਿਹਾ ਹੈ ਕਿ ਆਖਰ ਕਰਤਾਰਪੁਰ ਸਾਹਿਬ ਦੇ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਕਿਉਂ ਹੈ? ਇਸ ਦੇ ਪਿੱਛੇ ਕੀ ਕਾਰਨ ਹਨ ਉਨ੍ਹਾਂ ਦੀ ਜਾਂਚ ਕਰਨ ਦੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ 28 ਫਰਵਰੀ ਨੂੰ ਚੰਡੀਗੜ੍ਹ ‘ਚ ਮੀਟਿੰਗ ਰੱਖੀ ਗਈ ਹੈ। ਜਿਸ ‘ਚ ਗ੍ਰਹਿ ਮੰਤਰਾਲੇ ਤੋਂ ਸੰਯੁਕਤ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਮੁੱਖ ਗ੍ਰਹਿ ਸਕੱਤਰ ਸਤੀਸ਼ ਚੰਦਰਾ ਨੇ ਕੀਤੀ ਹੈ।
ਕਰਤਾਰਪੁਰ ਕੋਰੀਡੋਰ ਨੂੰ ਖੁੱਲ੍ਹੇ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪ੍ਰੰਤੂ ਇਕ ਦਿਨ ਵੀ ਅਜਿਹਾ ਨਹੀਂ ਲੰਘਿਆ ਕਿ ਜਿਸ ਦਿਨ 1700 ਤੋਂ ਜ਼ਿਆਦਾ ਸ਼ਰਧਾਲੂ ਕਰਤਾਰਪੁਰ ਸਾਹਿਬ ਮੱਥਾ ਟੇਕਣ ਦੇ ਲਈ ਗਏ ਹੋਣ। ਸ਼ਨੀਵਾਰ ਅਤੇ ਐਤਵਾਰ ਨੂੰ ਲਗਭਗ 1600-1700 ਸ਼ਰਧਾਲੂ ਮੱਥਾ ਟੇਕਣ ਦੇ ਲਈ ਜਾਂਦੇ ਹਨ ਜਦਕਿ ਆਮ ਦਿਨਾਂ ‘ਚ ਇਹ ਗਿਣਤੀ 500 ਤੋਂ ਵੀ ਘੱਟ ਰਹਿ ਜਾਂਦੀ ਹੈ।
ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਪਾਸਪੋਰਟ ਦੀ ਸ਼ਰਤ ਲਗਾਉਣ ਦੇ ਚਲਦੇ ਲੋਕਾਂ ‘ਚ ਓਨਾ ਉਤਸ਼ਾਹ ਨਹੀਂ ਦਿਖਾਇਆ ਜਾ ਰਿਹਾ, ਜਿੰਨੀ ਉਮੀਦ ਕੀਤੀ ਜਾ ਰਹੀ ਸੀ। ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਤੋਂ ਪਹਿਲਾਂ ਕੇਵਲ 500 ਵਿਅਕਤੀਆਂ ਦੇ ਜਾਣ ਦੀ ਆਗਿਆ ਦਿੱਤੀ ਸੀ। ਪ੍ਰੰਤੂ ਭਾਰਤ ਦੇ ਦਬਾਅ ਦੇ ਚਲਦਿਆਂ ਇਸ ਨੂੰ 5000 ਕਰ ਦਿੱਤਾ ਗਿਆ ਹੈ ਅਤੇ ਵਿਸ਼ੇਸ਼ ਸਮਾਰੋਹਾਂ ਦੇ ਮੌਕੇ ਇਹ ਗਿਣਤੀ 10 ਹਜ਼ਾਰ ਤੱ ਕਰਨ ਦੀ ਆਗਿਆ ਦੇ ਦਿੱਤੀ ਸੀ। ਪ੍ਰੰਤੂ ਅਜੇ ਤੱਕ ਅਜਿਹਾ ਇਕ ਦਿਨ ਵੀ ਅਜਿਹਾ ਨਹੀਂ ਆਇਆ ਜਦੋਂ 5000 ਵਿਅਕਤੀ ਮੱਥਾ ਟੇਕਣ ਦੇ ਲਈ ਗਏ ਹੋਣ। ਉਥੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਜ਼ਿਆਦਾ ਵਿਅਕਤੀ ਜਿਹੜੇ ਪਿੰਡਾਂ ‘ਚ ਰਹਿੰਦੇ ਹਨ ਉਨ੍ਹਾਂ ਕੋਲ ਪਾਸਪੋਰਟ ਹੀ ਨਹੀਂ ਹਨ।
ਪ੍ਰੇਸ਼ਾਨੀ : ੲ 5000 ਸ਼ਰਧਾਲੂਆਂ ਦੀ ਜਗ੍ਹਾ ਔਸਤਨ 500 ਵੀ ਨਹੀਂ ਜਾ ਰਹੇ।
ੲ ਸ਼ਰਧਾਲੂਆਂ ਦੇ ਲਈ ਪਾਸਪੋਰਟ ਹੋਣ ਦੀ ਸ਼ਰਤ ਵੀ ਰੁਕਾਵਟ।
ਇਹ ਹੋਣਗੇ ਮੀਟਿੰਗ ‘ਚ ਸ਼ਾਮਲ
ਬੈਠਕ ‘ਚ ਕੇਂਦਰੀ ਗ੍ਰਹਿ ਵਿਭਾਗ ਦੇ ਅਧਿਕਾਰੀ, ਖੇਤਰੀ ਪਾਸਪੋਰਟ ਅਫ਼ਸਰ, ਰੈਵੇਨਿਊ ਵਿਭਾਗ ਦੇ ਅਧਿਕਾਰੀ ਅਤੇ ਇੰਟੈਲੀਜੈਂਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ।
ਇਹ ਹੈ ਮੁੱਖ ਕਾਰਨ : ਮੰਨਿਆ ਜਾ ਰਿਹਾ ਹੈ ਕਿ ਲੋਕਾਂ ਦੇ ਕੋਲ ਪਾਸਪੋਰਟ ਨਾ ਹੋਣਾ, ਪਾਸਪੋਰਟ ‘ਤੇ ਪਾਕਿਸਤਾਨ ਦੀ ਮੋਹਰ ਲੱਗਣ ਦਾ ਡਰ ਹੋਣਾ, ਪਾਸਪੋਰਟ ਬਣਾਉਣ ਦੇ ਲਈ ਕੇਂਦਰਾਂ ਦੀ ਘਾਟ ਹੋਣਾ ਅਤੇ 20 ਡਾਲਰ ਫੀਸ ਲਗਾਉਣੀ ਆਦਿ ਪ੍ਰਮੁੱਖ ਕਾਰਨ। ਇਸ ਤੋਂ ਇਲਾਵਾ ਹੋਰ ਕੀ ਕੀ ਕਾਰਨ ਹੋ ਸਕਦੇ ਹਨ। ਇਨ੍ਹਾਂ ‘ਤੇ ਵੀ ਵਿਚਾਰ ਕਰਕੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਕਿ ਉਹ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ ਗੱਲਬਾਤ ਕਰ ਸਕਣ।
ਪਾਸਪੋਰਟ ਬਣਾਉਣ ਦੇ ਲਈ ਤਿੰਨ ਨਵੇਂ ਕੇਂਦਰ ਬਣਨਗੇ : ਪੰਜਾਬ ਸਰਕਾਰ ਨੇ ਇਸ ਬਾਰੇ ‘ਚ ਤਿੰਨ ਨਵੇਂ ਪਾਸਪੋਰਟ ਬਣਾਉਣ ਦੇ ਲਈ ਮੁੱਖ ਮੰਤਰੀ ਨੂੰ ਫਾਈਲ ਭੇਜੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਪਾਸਪੋਰਟ ਬਣਾਉਣ ਦੇ ਕੰਮ ‘ਚ ਤਜੀ ਆਵੇਗੀ।

Check Also

ਕੋਰੋਨਾ ਕਾਰਨ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ : ਦਾਦੂਵਾਲ

ਤਲਵੰਡੀ ਸਾਬੋ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ …