Breaking News
Home / Uncategorized / ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਾਲੇਰਕੋਟਲਾ ‘ਚ ਸਾਂਝੀਵਾਲਤਾ ਦੀ ਗੂੰਜ

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਾਲੇਰਕੋਟਲਾ ‘ਚ ਸਾਂਝੀਵਾਲਤਾ ਦੀ ਗੂੰਜ

24 ਤੋਂ 29 ਫਰਵਰੀ ਤੱਕ ਪੰਜਾਬ ਭਰ ‘ਚ ਵਿਰੋਧ ਹਫ਼ਤਾ ਮਨਾਉਣ ਦਾ ਐਲਾਨ
ਮਾਲੇਰਕੋਟਲਾ/ਬਿਊਰੋ ਨਿਊਜ਼ : ਨਾਗਰਿਕਤਾ ਸੋਧ ਕਾਨੂੰਨ, ਪ੍ਰਸਤਾਵਿਤ ਐੱਨਸੀਆਰ ਅਤੇ ਐੱਨਪੀਆਰ ਖ਼ਿਲਾਫ਼ ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਦੇ ਸੱਦੇ ‘ਤੇ ਇਥੇ ਦਾਣਾ ਮੰਡੀ ‘ਚ ਹੋਈ ਸੂਬਾ ਪੱਧਰੀ ਰੋਸ ਰੈਲੀ ‘ਚ ਹਜ਼ਾਰਾਂ ਮਰਦਾਂ, ਔਰਤਾਂ, ਕਿਸਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਖੇਤ ਮਜ਼ਦੂਰਾਂ ਨੇ ਸ਼ਿਰਕਤ ਕੀਤੀ। ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਤੇ ਕਾਰਵਾਂ-ਏ-ਮੁਹੱਬਤ ਦੇ ਵੱਖ-ਵੱਖ ਵਫ਼ਦਾਂ ਵੱਲੋਂ ਵੀ ਪ੍ਰਦਰਸ਼ਨ ‘ਚ ਸ਼ਿਰਕਤ ਕੀਤੀ ਗਈ। ਬੁਲਾਰਿਆਂ ਨੇ ਆਰਐੱਸਐੱਸ ਅਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰੀ ਹਕੂਮਤ ਵੱਲੋਂ ਦੇਸ਼ ‘ਚ ਫ਼ਿਰਕੂ ਵੰਡੀਆਂ ਪਾਉਣ ਤੇ ਅੰਨ੍ਹੇ ਰਾਸ਼ਟਰਵਾਦ ਰਾਹੀਂ ਲੋਕਾਂ ਨੂੰ ਧਰਮ ਦੇ ਨਾਂ ‘ਤੇ ਲੜਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਆਰਐੱਸਐੱਸ ਤੇ ਭਾਜਪਾ ਦੇ ਇਨ੍ਹਾਂ ਮਨਸੂਬਿਆਂ ਦਾ ਡੱਟ ਕੇ ਵਿਰੋਧ ਕਰਨ ਅਤੇ ਉਕਤ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਮੋਦੀ ਸਰਕਾਰ ਵੱਲੋਂ ਫੈਲਾਏ ਜਾ ਰਹੇ ਫ਼ਿਰਕੂ ਜ਼ਹਿਰ ਪਸਾਰੇ ਦੇ ਟਾਕਰੇ ਲਈ ਮੁਹਿੰਮ ਜਾਰੀ ਰੱਖਣ ਦਾ ਅਹਿਦ ਕਰਦਿਆਂ 24 ਤੋਂ 29 ਫਰਵਰੀ ਤੱਕ ਪੰਜਾਬ ਭਰ ‘ਚ ਵਿਰੋਧ ਹਫ਼ਤਾ ਮਨਾਉਣ ਦਾ ਐਲਾਨ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਉਸ ਨੇ ਸੂਬੇ ਅੰਦਰ ਐੱਨਪੀਆਰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਇਸ ਮੌਕੇ ਜਮਾਤ-ਏ-ਇਸਲਾਮੀ ਹਿੰਦ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਬਦੁੱਲ ਸ਼ਕੂਰ ਨੇ ਕਿਹਾ ਕਿ ਦੇਸ਼ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਬੁੱਧੀਜੀਵੀ ਹਰਸ਼ ਮੰਦਰ ਨੇ ਕਿਹਾ ਕਿ ਅੱਜ ਲੜਾਈ ਮੁਹੱਬਤ, ਇਨਸਾਨੀਅਤ ਅਤੇ ਬਰਾਬਰੀ ਦੀ ਲੜੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਲੋਕ ਤੇ ਸੂਬਾ ਸਰਕਾਰ ਗੁਰੂ ਨਾਨਕ ਦੇ ਦਿਖਾਏ ਰਾਹ ‘ਤੇ ਚੱਲਦਿਆਂ ਵੱਧ ਚੜ੍ਹ ਕੇ ਹਿੱਸਾ ਪਾ ਰਹੇ ਹਨ। ਉਨ੍ਹਾਂ ਕਿਸਾਨਾਂ ਵੱਲੋਂ ਸ਼ਾਹੀਨ ਬਾਗ਼ ਦੇ ਸੰਘਰਸ਼ਕਾਰੀਆਂ ਨਾਲ ਦਿਖਾਈ ਇਕਮੁੱਠਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀ ਦੁਬਾਰਾ ਵੰਡ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਧਰਤੀ ਤੋਂ ਏਕਤਾ ਦੀ ਅਵਾਜ਼ ਉੱਠੀ ਹੈ ਅਤੇ ਇਹ ਇਕੱਠ ਮੁਹੱਬਤ ਅਤੇ ਏਕਤਾ ਦਾ ਪ੍ਰਤੀਕ ਬਣਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਆਪਸੀ ਭਾਈਚਾਰਕ ਏਕਤਾ ਹੀ ਲੜਾਈ ਦੀ ਸਭ ਤੋਂ ਵੱਡੀ ਤਾਕਤ ਹੈ। ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਦਾ ਇਕੱਠ ਸਿਰਫ਼ ਕਾਨੂੰਨ ਦੇ ਖ਼ਿਲਾਫ਼ ਨਹੀਂ ਹੈ ਸਗੋਂ ਇਹ ਹਿੰਦੂ, ਮੁਸਲਿਮ, ਸਿੱਖ, ਈਸਾਈ ਸਭ ਧਰਮਾਂ ਦੇ ਲੋਕਾਂ ਦੀ ਇਕਜੁੱਟਤਾ ਦੀ ਲਹਿਰ ਹੈ ਜਿਸ ਨੇ ਸਾਬਿਤ ਕੀਤਾ ਹੈ ਕਿ ਉਹ ਦੇਸ਼ ਨੂੰ ਧਰਮ ਦੇ ਨਾਮ ‘ਤੇ ਵੰਡਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਆਪਸੀ ਸਾਂਝ ਨੇ ਇਹ ਸੁਨੇਹਾ ਵੀ ਦਿੱਤਾ ਕਿ ਪੂਰੀ ਲੜਾਈ ਵਿਚ ਇਸ ਕਾਨੂੰਨ ਦਾ ਫੈਸਲਾ ਨਾ ਸੰਸਦ ‘ਚ ਹੋਵੇਗਾ ਅਤੇ ਨਾ ਕਿਸੇ ਉੱਚ ਅਦਾਲਤ ‘ਚ ਹੋਵੇਗਾ ਸਗੋਂ ਇਹ ਫ਼ੈਸਲਾ ਲੋਕ ਦਿਲਾਂ ਨੇ ਕਰਨਾ ਹੈ। ਅੱਜ ਜੱਲਿਆਂਵਾਲਾ ਬਾਗ਼ ਅਤੇ ਸ਼ਾਹੀਨ ਬਾਗ਼ ਦੋਵੇਂ ਇੱਕ ਦੂਜੇ ਨੂੰ ਜੱਫ਼ੀ ਪਾ ਕੇ ਮਿਲ ਰਹੇ ਹਨ। ਉਨ੍ਹਾਂ ਕਿਹਾ, ”ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਇਹ ਦੇਸ਼ ਉਨ੍ਹਾਂ ਲੋਕਾਂ, ਸਭਨਾਂ ਧਰਮਾਂ ਅਤੇ ਫ਼ਿਰਕਿਆਂ ਦਾ ਹੈ ਜਿਨ੍ਹਾਂ ਨੇ ਸਾਂਝੀਵਾਲਤਾ ਵਾਸਤੇ ਅਜ਼ਾਦੀ ਦੇ ਸੰਗਰਾਮ ਵਿਚ ਕੁਰਬਾਨੀਆਂ ਦਿੱਤੀਆਂ ਸਨ। ਸਾਂਝੀਵਾਲਤਾ ਦਾ ਜਿਹੜਾ ਹੋਕਾ ਬਾਬਾ ਬੁੱਲ੍ਹੇ ਸ਼ਾਹ, ਬਾਬੇ ਨਾਨਕ ਅਤੇ ਬਾਬਾ ਸੋਹਣ ਸਿੰਘ ਭਕਨਾ ਹੋਰਾਂ ਨੇ ਦਿੱਤਾ ਸੀ ਉਹੀ ਸਾਂਝੀਵਾਲਤਾ ਦੀ ਅਵਾਜ਼ ਮੁੜ ਮਾਲੇਰਕੋਟਲਾ ਦੀ ਧਰਤੀ ‘ਤੇ ਗੂੰਜ ਰਹੀ ਹੈ।” ਉਨ੍ਹਾਂ ਕਿਹਾ ਕਿ ਮੁਲਕ ਨੂੰ ਫਾਸ਼ੀਵਾਦ ਦੇ ਰੰਗ ਵਿਚ ਰੰਗਣ ਦੇ ਮਨਸੂਬੇ ਲੋਕ ਏਕਤਾ ਅੱਗੇ ਕਦੇ ਵੀ ਸਫ਼ਲ ਨਹੀਂ।

Check Also

ਗਿਆਨੀ ਰਘਬੀਰ ਸਿੰਘ ਵਲੋਂ ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਖ਼ਿਲਾਫ਼ ਕਾਰਵਾਈ ਦੀ ਨਿਖੇਧੀ

ਅੰਮ੍ਰਿਤਸਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ …