ਕੈਪਟਨ ਅਮਰਿੰਦਰ ਵਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਅਤੇ ਮੁਫ਼ਤ ਸਿੱਖਿਆ ਦੇਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ‘ਚ ਬਹਾਦਰੀ ਦਿਖਾ ਕੇ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਿਤ ਕਰੇਗੀ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਇਸ ਲੜਕੀ ਨੂੰ ਅਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ। ਅਮਨਦੀਪ ਕੌਰ ਜੋ ਆਪਣੇ ਪਿਤਾ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨਾਲ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮਿਲੀ, ਨੇ ਮੁੱਖ ਮੰਤਰੀ ਨੂੰ ਵਾਪਰੇ ਇਸ ਹੌਲਨਾਕ ਹਾਦਸੇ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕਿਵੇਂ ਉਹ ਸਕੂਲ ਵੈਨ ‘ਚੋਂ ਚਾਰ ਸਕੂਲੀ ਬੱਚਿਆਂ ਨੂੰ ਬਚਾਉਣ ‘ਚ ਸਫ਼ਲ ਰਹੀ। ਮੁੱਖ ਮੰਤਰੀ ਨੇ ਇਸ ਮੌਕੇ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਬਾਜਵਾ ਨਾਲ ਵੀ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੇ ਆਪਣੇ ਬੱਚੇ ਇਸ ਦੁਖਦਾਈ ਹਾਦਸੇ ‘ਚ ਖੋ ਲਏ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …