ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਉਂਦੇ ਸੋਮਵਾਰ 24 ਫਰਵਰੀ ਨੂੰ ਭਾਰਤ ਦੌਰੇ ‘ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ ਕੀਤਾ ਹੈ ਕਿ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਤੋਂ ਵੱਧ ਲੋਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਵਿਚ ਟਰੰਪ ਦੀ ਲੋਕਪ੍ਰਿਅਤਾ ਵਧਦੀ ਜਾ ਰਹੀ ਹੈ, ਪਰ ਉਨ੍ਹਾਂ ਦੀਆਂ ਕੁਝ ਨੀਤੀਆਂ ਅਤੇ ਕਾਰੋਬਾਰੀ ਰਵੱਈਆ ਭਾਰਤੀਆਂ ਨੂੰ ਬਿਲਕੁਲ ਵੀ ਪਸੰਦ ਨਹੀਂ ਹੈ। ਕਾਂਗਰਸ ਦੇ ਮੁਕਾਬਲੇ ਭਾਜਪਾ ਸਮਰਥਕਾਂ ਨੂੰ ਟਰੰਪ ਦੇ ਕੰਮਕਾਜ ਵਿਚ ਜ਼ਿਆਦਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਟਰੰਪ ਆਪਣੇ ਦੋ ਦਿਨਾਂ ਭਾਰਤ ਦੌਰੇ ਦੌਰਾਨ ਪਹਿਲਾਂ ਅਹਿਮਦਾਬਾਦ ਪਹੁੰਚਣਗੇ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦਾ ਸਵਾਗਤ ਕਰਨਗੇ। ਇਸ ਤੋਂ ਬਾਅਦ ਟਰੰਪ ਆਗਰਾ ਅਤੇ ਦਿੱਲੀ ਜਾਣਗੇ, ਜਿਥੇ ਉਨ੍ਹਾਂ ਦੀ ਮੁਲਾਕਾਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਹੋਵੇਗੀ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …