ਰਾਜਧਾਨੀ ਦੇ ਆਰਥਿਕ ਵਿਕਾਸ ਨੂੰ ਲੈ ਕੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਸਿਸੋਦੀਆ ਜਿਨ੍ਹਾਂ ਕੋਲ ਦਿੱਲੀ ਸਰਕਾਰ ਦਾ ਵਿੱਤ ਮੰਤਰਾਲਾ ਵੀ ਹੈ, ਨੇ 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਸੀਤਾਰਮਨ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਦੌਰਾਨ ਦਿੱਲੀ ਦੇ ਆਰਥਿਕ ਵਿਕਾਸ ਨੂੰ ਲੈ ਕੇ ਚਰਚਾ ਹੋਈ। ਇਸ ਤੋਂ ਬਾਅਦ ਸਿਸੋਦੀਆ ਨੇ ਦੱਸਿਆ ਕਿ ਇਹ ਮੀਟਿੰਗ ਸਾਰਥਿਕ ਰਹੀ ਅਤੇ ਦਿੱਲੀ ਦੇ ਵਿਕਾਸ ਨੂੰ ਲੈ ਕੇ ਚਰਚਾ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …