ਰੈਲੀ ਵਿਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਵਾਲੀ ਲੜਕੀ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਏ.ਆਈ.ਐਮ.ਆਈ.ਐਮ ਦੇ ਮੁਖੀ ਅਸਰੂਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਬੰਗਲੌਰ ‘ਚ ਇਕ ਰੈਲੀ ਕੱਢੀ ਗਈ ਸੀ। ਇਸ ਰੈਲੀ ‘ਚ ਇਕ ਲੜਕੀ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲੀ ਲੜਕੀ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਅਮੁਲਿਆ ਲਿਓਨਾ ਨਾਮ ਦੀ ਇਸ ਲੜਕੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਧਿਆਨ ਜਿਹੇ ਕਿ ਓਵੈਸੀ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਇਸ ਲੜਕੀ ਵਲੋਂ ਲਗਾਏ ਨਾਅਰੇ ਦੀ ਨਿਖੇਧੀ ਕਰਦੇ ਹਾਂ ਅਤੇ ਸਾਡੀ ਪੂਰੀ ਲਹਿਰ ਭਾਰਤ ਨੂੰ ਬਚਾਉਣ ਦੀ ਹੈ।
Check Also
ਮੁੰਬਈ ਹਮਲੇ ਦੇ ਆਰੋਪੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ
ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ …