25.5 C
Toronto
Thursday, June 11, 2026
spot_img
Homeਪੰਜਾਬਪੰਜਾਬ ਸਮੇਤ ਦੇਸ਼ ਵਿਚ ਸ਼ਿਵਰਾਤਰੀ ਦੀਆਂ ਰੌਣਕਾਂ

ਪੰਜਾਬ ਸਮੇਤ ਦੇਸ਼ ਵਿਚ ਸ਼ਿਵਰਾਤਰੀ ਦੀਆਂ ਰੌਣਕਾਂ

ਮੰਦਰਾਂ ‘ਚ ਸ਼ਿਵ ਭਗਤਾਂ ਦੀ ਲੱਗੀ ਭੀੜ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਰੇ ਮੰਦਰਾਂ ਵਿਚ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂਲੰਮੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ ਅਤੇ ਮੰਦਰਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ। ਹਰ ਪਾਸੇ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਹੋ ਰਿਹਾ ਹੈ। ਸ਼ਿਵਰਾਤਰੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਕੈਪਟਨ ਨੇ ਲੋਕਾਂ ਨੂੰ ਨਫਰਤ ਅਤੇ ਫੁੱਟਪਾਊ ਵਰਗੀਆਂ ਸਾਰੀਆਂ ਬੁਰਾਈਆਂ ਨੂੰ ਖਤਮ ਕਰਨ ਦਾ ਸੱਦਾ ਦਿੰਦਿਆਂ ਭਗਵਾਨ ਸ਼ਿਵ ਦੀ ਵਿਚਾਰਧਾਰਾ ‘ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਵਿਚ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

RELATED ARTICLES
POPULAR POSTS