Breaking News
Home / ਪੰਜਾਬ / ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅੰਮ੍ਰਿਤਸਰ ਇਲਾਕੇ ‘ਚ ਉਠਣ ਲੱਗੇ ਸਵਾਲ

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅੰਮ੍ਰਿਤਸਰ ਇਲਾਕੇ ‘ਚ ਉਠਣ ਲੱਗੇ ਸਵਾਲ

ਹੋਰਡਿੰਗ ਲਗਾ ਕੇ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਾਏ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ ਤਕਰੀਬਨ ਤਿੰਨ ਹੋ ਗਏ ਹਨ, ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਨਸ਼ੇ ਨੂੰ ਖਤਮ ਕਰਨ ਅਤੇ ਮਾਈਨਿੰਗ ਮਾਫੀਆ ‘ਤੇ ਕੰਟਰੋਲ ਕਰਨ ਦੇ ਵਾਅਦੇ ਕਰਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਈ ਸੀ। ਇਸਦੇ ਚੱਲਦਿਆਂ ਗੋਇੰਦਵਾਲ ਸਾਹਿਬ ਕਸਬੇ ਵਿਚ ਹੋਰਡਿੰਗ ਲਗਾ ਕੇ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਾਏ ਗਏ ਅਤੇ ਬਾਅਦ ਵਿਚ ਇਨ੍ਹਾਂ ਹੋਰਡਿੰਗ ਨੂੰ ਉਤਾਰ ਵੀ ਦਿੱਤਾ ਗਿਆ। ਹੋਰਡਿੰਗਾਂ ‘ਤੇ ਨਵਜੋਤ ਸਿੰਘ ਸਿੱਧੂ ਦੀ ਫੋਟੋ ਵੀ ਲਗਾਈ ਗਈ ਸੀ। ਹੋਰਡਿੰਗ ‘ਤੇ ਲਿਖਿਆ ਗਿਆ ਸੀ ਕਿ ਧਾਰਮਿਕ ਬੇਅਦਬੀ ਦਾ ਮਾਮਲਾ, ਬਿਜਲੀ, ਟਰਾਂਸਪੋਰਟ, ਕੇਬਲ, ਨਸ਼ਾ, ਮਾਈਨਿੰਗ ਜਿਹੇ ਮਾਮਲਿਆਂ ਦੇ ਹੱਲ ਦੀ ਜਨਤਾ ਉਡੀਕ ਕਰ ਰਹੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਲੰਘੇ ਕੱਲ੍ਹ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਨੇ ਐਲਾਨ ਕੀਤਾ ਕਿ ਹੁਣ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਕਰੇਗੀ। ਉਨ੍ਹਾਂ ਨਸ਼ੀਲੇ ਪਦਾਰਥਾਂ ਦੀ ਜਾਂਚ ਲਈ ਵੀ ਉਚ ਪੱਧਰੀ ਜਾਂਚ ਦਾ ਐਲਾਨ ਕੀਤਾ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …