ਕਮਜ਼ੋਰ ਵਰਗਾਂ ਲਈ ਇਹ ਸਹੂਲਤ ਜਾਰੀ ਰਹੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ 3 ਦਹਾਕਿਆਂ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁਫਤ ਬਿਜਲੀ ਦੇਣ ਤੋਂ ਬਾਅਦ, ਹੁਣ ਬਿਜਲੀ ਬੋਰਡ ਨੇ ਮੁਫਤ ਬਿਜਲੀ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਬਿਜਲੀ ਬੋਰਡ ਨੇ ਪੰਜਾਬ ਦੇ ਐਸਸੀ/ਬੀਸੀ ਸ਼੍ਰੇਣੀ ਦੇ ਅਮੀਰ ਲੋਕਾਂ ਲਈ ਮੁਫਤ ਬਿਜਲੀ ਸਹੂਲਤ ਬੰਦ ਕਰ ਦਿੱਤੀ ਹੈ, ਪਰ ਕਮਜ਼ੋਰ ਵਰਗਾਂ ਲਈ ਇਹ ਸਹੂਲਤ ਜਾਰੀ ਰਹੇਗੀ। ਪੰਜਾਬ ਰਾਜ ਬਿਜਲੀ ਨਿਗਮ ਨੇ ਇਸ ਬਾਰੇ ਇੱਕ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ ਮੁਤਾਬਕ ਪੰਜਾਬ ਸਰਕਾਰ ਐਸ.ਸੀ. ਤੇ ਬੀ.ਸੀ. ਵਰਗ ਦੇ ਖਪਤਕਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਂਦੀ ਹੈ, ਜਿਸ ਦਾ ਘਰੇਲੂ ਲੋਡ 1 ਕਿਲੋਵਾਟ ਤੱਕ ਹੈ। ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਇਸ ਸਮੇਂ ਪੰਜਾਬ ‘ਚ ਮਹਿੰਗੇ ਬਿਜਲੀ ਰੇਟਾਂ ਦਾ ਮੁੱਦਾ ਗਰਮ ਹੈ ਅਤੇ ਵਿਰੋਧੀ ਧਿਰਾਂ ਵਲੋਂ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰਿਆ ਵੀ ਜਾ ਰਿਹਾ ਹੈ।
Check Also
ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ’ਤੇ ਇਲੈਕਸ਼ਨ ਕਮਿਸ਼ਨ ਦਾ ਐਕਸ਼ਨ
ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ …