ਸੁਖਦੇਵ ਢੀਂਡਸਾ ਨੇ ਕਿਹਾ – ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਕਰਾਂਗੇ ਵਿਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸੱਤਿਆਨਾਥ ਕਰ ਦਿੱਤਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਢੀਂਡਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਾ ਪਾਰਟੀ ਪ੍ਰਧਾਨ ਬਣਿਆ ਹੈ, ਉਸ ਨੇ ਸ਼੍ਰੋਮਣੀ ਅਕਾਲੀ ਦਲ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਦੋਂ ਤੋਂ ਸ਼੍ਰੋਮਣੀ ਕਮੇਟੀ ਵਿਚ ਵੱਡੇਵੱਡੇ ਸਕੈਂਡਲ ਹੋ ਰਹੇ ਹਨ ਤੇ ਗੁਰਦੁਆਰਿਆਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਮੀਰ ਦੀ ਅਵਾਜ਼ ਸੁਣ ਕੇ ਸੁਖਬੀਰ ਦੀਆਂ ਜ਼ਿਆਦਤੀਆਂ ਖਿਲਾਫ਼ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਰਾਜ਼ ਅਕਾਲੀ ਤੇ ਹਮਖ਼ਿਆਲ ਆਗੂਆਂ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਲੜਾਂਗੇ ਤੇ ਬਾਅਦ ਵਿਚ ਹੋਰਨਾਂ ਸਿਆਸੀ ਪਾਰਟੀਆਂ ਨਾਲ ਤਾਲਮੇਲ ਕਰਕੇ ਵਿਧਾਨ ਸਭਾ ਚੋਣਾਂ ਲੜਨ ਬਾਰੇ ਵਿਚਾਰ ਕਰਾਂਗੇ। ਇਸ ਦੇ ਚੱਲਦਿਆਂ ਅੱਜ ਤਰਤਾਰਨ ਵਿਚ ਅਕਾਲੀ ਦਲ (ਟਕਸਾਲੀ) ਵਲੋਂ ਰੈਲੀ ਵੀ ਕੀਤੀ ਗਈ, ਜਿਸ ਵਿਚ ਸੁਖਦੇਵ ਸਿੰਘ ਢੀਂਡਸਾ ਵੀ ਪਹੁੰਚੇ। ਇਸ ਰੈਲੀ ਦੌਰਾਨ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਰਵੀਇੰਦਰ ਸਿੰਘ ਨੇ ਬਾਦਲਾਂ ਨੂੰ ਜੰਮ ਕੇ ਨਿਸ਼ਾਨੇ ‘ਤੇ ਲਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …