ਮੋਦੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
ਅਹਿਮਦਾਬਾਦ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਰਿਵਾਰ ਸਮੇਤ ਦੋ ਦਿਨਾ ਦੌਰੇ ਤਹਿਤ ਅੱਜ ਅਹਿਮਦਾਬਾਦ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਟਰੰਪ ਨੇ 22 ਕਿਲੋਮੀਟਰ ਦਾ ਰੋਡ ਸ਼ੋਅ ਵੀ ਕੀਤਾ ਅਤੇ ਉਹ ਸਾਬਰਮਤੀ ਆਸ਼ਰਮ ਵੀ ਗਏ। ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵੇਂ ਦੇਸ਼ ਹੀ ਅੱਤਵਾਦ ਅਤੇ ਉਸਦੀ ਵਿਚਾਰਧਾਰਾ ਨੂੰ ਖਤਮ ਕਰਨ ਲਈ ਦ੍ਰਿੜ੍ਹ ਹਨ। ਟਰੰਪ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ, ਉਦੋਂ ਤੋਂ ਹੀ ਅਮਰੀਕੀ ਸਰਕਾਰ ਪਾਕਿਸਤਾਨ ਦੀ ਜ਼ਮੀਨ ਤੋਂ ਅੱਤਵਾਦ ਖਤਮ ਕਰਨ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕੀਆਂ ਨੂੰ ਭਾਰਤ ਨਾਲ ਖਾਸਾ ਪਿਆਰ ਹੈ। ਅਹਿਮਦਾਬਾਦ ਵਿਚ ਮੋਟੇਰਾ ਸਟੇਡੀਅਮ ਦਾ ਉਦਘਾਟਨ ਕਰਦਿਆਂ ਟਰੰਪ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਹਮੇਸ਼ਾ ਸਾਡੇ ਦਿਲ ਵਿਚ ਵਿਸ਼ੇਸ਼ ਸਥਾਨ ਰਹੇਗਾ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …