4.9 C
Toronto
Sunday, October 26, 2025
spot_img
Homeਪੰਜਾਬਤਰਨਤਾਰਨ 'ਚ ਭਰਾ ਨੇ ਭਰਾ ਮਾਰਿਆ

ਤਰਨਤਾਰਨ ‘ਚ ਭਰਾ ਨੇ ਭਰਾ ਮਾਰਿਆ

ਅੰਮ੍ਰਿਤਸਰ ‘ਚ ਦੋਸਤ ਨੇ ਦੋਸਤ ਦੀ ਲਈ ਜਾਨ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਵਿਚ ਮਰਨ ਮਰਾਉਣ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਹੀ ਹੋ ਗਈਆਂ ਹਨ। ਇਸ ਦੇ ਚੱਲਦਿਆਂ ਅੱਜ ਤਰਨਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਭਰਾ ਨੇ ਹੀ ਆਪਣੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੂਜੀ ਵਾਰਦਾਤ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਹੋਈ ਜਿੱਥੇ ਇਕ ਨੌਜਵਾਨ ਨੇ ਆਪਣੇ ਦੋਸਤ ਰਛਪਾਲ ਨੂੰ ਹੀ ਗੋਲੀਆਂ ਨਾਲ ਛਲਣੀ ਕਰ ਦਿੱਤਾ। ਮ੍ਰਿਤਕ ਰਛਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਮਲਾਵਰ ਨਸ਼ੇ ਦਾ ਵਪਾਰੀ ਹੈ ਅਤੇ ਵੱਡੇ ਪੱਧਰ ‘ਤੇ ਸ਼ਰਾਬ ਵੀ ਵੇਚਦਾ ਹੈ। ਇਨ੍ਹਾਂ ਦੋਹਾਂ ਮਾਮਲਿਆਂ ਵਿਚ ਪੁਲਿਸ ਕਾਰਵਾਈ ਕਰ ਰਹੀ ਹੈ।

RELATED ARTICLES
POPULAR POSTS