ਮਿਲ ਰਹੀਆਂ ਧਮਕੀਆਂ ਤੋਂ ਬਾਅਦ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਕਈ ਦਿਨਾਂ ਤੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਨੂੰ ਦੇਖਦਿਆਂ ਹੁਣ ਢੱਡਰੀਆਂ ਵਾਲੇ ਨੇ ਪੰਜਾਬ ਵਿਚ ਸਟੇਜਾਂ ਲਗਾ ਕੇ ਸਿੱਖੀ ਦੇ ਪ੍ਰਚਾਰ ਨੂੰ ਛੱਡਣ ਦਾ ਐਲਾਨ ਕਰ ਦਿੱਤਾ। ਢੱਡਰੀਆਂ ਵਾਲੇ ਨੇ ਕਿਹਾ ਕਿ ਉਹ ਜਿੱਥੇ ਵੀ ਦੀਵਾਨ ਲਗਾਉਣ ਜਾਂਦੇ ਹਨ, ਉਥੇ ਹੀ ਕੁਝ ਜਥੇਬੰਦੀਆਂ ਉਨ੍ਹਾਂ ਦਾ ਵਿਰੋਧ ਕਰਨ ਪਹੁੰਚ ਜਾਂਦੀਆਂ ਹਨ ਅਤੇ ਉਨ੍ਹਾਂ ਕਿਸੇ ਟਕਰਾਅ ਦੇ ਡਰੋਂ ਹੀ ਅਜਿਹਾ ਫੈਸਲਾ ਲਿਆ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਸ਼ਿਕਵਾ ਜ਼ਾਹਰ ਕਰਦਿਆਂ ਕਿਹਾ ਕਿ ਹਰੇਕ ਵਿਵਾਦਤ ਮਸਲੇ ਦਾ ਹੱਲ ਕਰਨ ਲਈ ਉਹ ਤਿਆਰ ਹਨ, ਪਰ ਇਸ ਸਬੰਧੀ ਸੰਵਾਦ ਚੈਨਲ ‘ਤੇ ਹੋਣਾ ਚਾਹੀਦਾ ਹੈ, ਤਾਂ ਜੋ ਸਾਰੀ ਦੁਨੀਆ ਦੇਖ ਸਕੇ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …