ਗਰੁੱਪ ਲੀਡਰ ਗੁਰਪ੍ਰੀਤ ਸਿੰਘ ਚੀਮਾ ਦੀ ਮੌਤ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ‘ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਕਿ ਇਸ ਜਹਾਜ਼ ਨੇ ਪਟਿਆਲਾ ਦੇ ਐਵੀਏਸ਼ਨ ਕਲੱਬ ਤੋਂ ਉਡਾਣ ਭਰੀ ਸੀ ਅਤੇ ਤਕਨੀਕੀ ਖ਼ਰਾਬੀ ਕਾਰਨ ਇਹ ਮਿਲਟਰੀ ਏਰੀਏ ‘ਚ ਡਿੱਗ ਗਿਆ। ਇਸ ਹਾਦਸੇ ‘ਚ ਸੇਵਾ ਮੁਕਤ ਗਰੁੱਪ ਲੀਡਰ ਗੁਰਪ੍ਰੀਤ ਸਿੰਘ ਚੀਮਾ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਨਾਲ ਸਵਾਰ ਦੋ ਕੈਡਟ ਫੱਟੜ ਹੋਏ ਹਨ। ਦੋਹਾਂ ਕੈਡਟਾਂ ਨੂੰ ਪਟਿਆਲਾ ਦੇ ਮਿਲਟਰੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ‘ਚ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …