ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇੱਕਇੱਕ ਲੱਖ ਰੁਪਏ ਦੀ ਕੀਤੀ ਸਹਾਇਤਾ
ਲੌਂਗੋਵਾਲ/ਬਿਊਰੋ ਨਿਊਜ਼
ਪਿਛਲੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ 4 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਸੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਇਨ੍ਹਾਂ ਚਾਰਾਂ ਬੱਚਿਆਂ ਦੇ ਹਰੇਕ ਪਰਿਵਾਰ ਨੂੰ 7 ਲੱਖ 25 ਹਜ਼ਾਰ ਰੁਪਏ ਦੇ ਚੈਕ ਉਨ੍ਹਾਂ ਦੇ ਘਰੀਂ ਜਾ ਕੇ ਦਿੱਤੇ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਾਮ ਥੋਰੀ ਵੀ ਸਨ। ਇਸ ਮੌਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦੁਖਾਂਤਕ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਠੋਸ ਕਦਮ ਪੁੱਟੇ ਜਾ ਰਹੇ ਹਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇੱਕਇੱਕ ਲੱਖ ਰੁਪਏ ਦੇ ਚੈਕ ਦਿੱਤੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਦਿਲਾਸਾ ਵੀ ਦਿੱਤਾ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …