ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਵਧੀਆ ਰਿਸ਼ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ ਰਿਸ਼ਤੇ ਹਨ ਤੇ ਦੋ ਦਿਨ ਵਧੀਆ ਬਤੀਤ ਹੋਏ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਗਰਿਕਤਾ ਸੋਧ ਕਾਨੂੰਨ ਤੇ ਦਿੱਲੀ ਹਿੰਸਾ ‘ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਲੋਕਾਂ ਨੂੰ ਧਾਰਮਿਕ ਅਜ਼ਾਦੀ ਹੋਵੇ ਅਤੇ ਉਹ ਇਸ ‘ਤੇ ਕਾਫੀ ਮਿਹਨਤ ਕਰ ਚੁੱਕੇ ਹਨ।
ਇਸੇ ਦੌਰਾਨ ਟਰੰਪ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਵਿਚਾਲੇ ਰੱਖਿਆ ਸਹਿਯੋਗ ਸਮਝੌਤੇ ਵਧ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰਤ 3 ਬਿਲੀਅਨ ਡਾਲਰ ਤੋਂ ਵੱਧ ਕੀਮਤ ਦੇ ਅਤਿ ਆਧੁਨਿਕ ਅਮਰੀਕੀ ਫ਼ੌਜੀ ਉਪਕਰਨ ਸਮੇਤ ਅਪਾਚੇ ਤੇ ਐਮ.ਐਚ-60 ਰੋਮੀਓ ਹੈਲੀਕਾਪਟਰ ਖ਼ਰੀਦ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਤੇ ਅਮਰੀਕਾ ਵਲੋਂ ਤਸਕਰੀ, ਅੱਤਵਾਦ ਤੇ ਅਪਰਾਧ ਨਾਲ ਨਜਿੱਠਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।
Check Also
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਤੱਕ ਕੀਤੀ ਗਈ ਮੁਲਤਵੀ
ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਨਵੀਂ …