ਅੰਮ੍ਰਿਤਸਰ : ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਿਰਫ ਇੱਕ ਫੀਸਦ ਲੋਕ ਨਸ਼ੇ ਦੇ ਆਦੀ ਹਨ ਅਤੇ ਸੂਬੇ ਨੂੰ ਇਸ ਮਾਮਲੇ ਵਿੱਚ ਕੁਝ ਤਾਕਤਾਂ ਵੱਲੋਂ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਉਹ ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਅਤੇ ਇਨ੍ਹਾਂ ਦੀ ਤਸਕਰੀ ਖ਼ਿਲਾਫ਼ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਥਾਨਕ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ ਸਨ।ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਕਰਾਏ ਗਏ ਸਰਵੇਖਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਸੂਬੇ ਵਿੱਚ ਸਿਰਫ 1.8 ਫੀਸਦ ਲੋਕ ਹੀ ਨਸ਼ੇ ਦਾ ਸ਼ਿਕਾਰ ਹਨ। ਜੇਕਰ ਅਜਿਹਾ ਸਰਵੇਖਣ ਸਾਰੇ 22 ਜ਼ਿਲ੍ਹਿਆਂ ਵਿੱਚ ਕੀਤਾ ਜਾਵੇ ਤਾਂ ਇਹ ਅੰਕੜਾ ਕੇਵਲ ਇੱਕ ਫੀਸਦ ਰਹਿ ਜਾਵੇਗਾ। ਇਸ ਦਾ ਸਬੂਤ ਸਰਕਾਰ ਵੱਲੋਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਖੋਲ੍ਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹਨ, ਜਿਨ੍ਹਾਂ ਵਿੱਚ ਲਗਭਗ 2200 ਬਿਸਤਰਿਆਂ ਵਿੱਚੋਂ 1900 ਤੋਂ ਵੱਧ ਖਾਲੀ ਪਏ ਹਨ ਅਤੇ ਕੇਵਲ 250 ઠਮਰੀਜ਼ ਨਸ਼ਿਆਂ ਸਬੰਧੀ ਇਲਾਜ ਕਰਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਖਿਲਾਫ ਜੰਗ ਲੜ ਰਹੀ ਹੈ ઠਅਤੇ ਇਸ ਸਬੰਧੀ ਹਰ ਫਰੰਟ ‘ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਰਹੱਦ ਪਾਰੋਂ ਸਪਲਾਈ ਹੋ ਰਿਹਾ ਹੈ ਅਤੇ ਇਥੋਂ ਅਗਾਂਹ ਹੋਰ ਰਾਜਾਂ ਨੂੰ ਜਾ ਰਿਹਾ ਹੈ। ਸਰਕਾਰ ਵੱਲੋਂ ਨਸ਼ਿਆਂ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਬਾਰੇ ਕਾਂਗਰਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਇਥੇ 70 ਫੀਸਦੀ ਨੌਜਵਾਨ ਨਸ਼ੇੜੀ ਹਨ। ਸਿਹਤ ਸੇਵਾਵਾਂ ਸਬੰਧੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਧਾਰ ਆਇਆ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਹੈਪੇਟਾਈਟਸ ਬੀ ਅਤੇ ਸੀ ਦਾ ਇਲਾਜ ਮੁਫ਼ਤ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਇਸ ਰੋਗ ਤੋਂ ਪ੍ਰਭਾਵਿਤ ਲੋਕਾਂ ਖਾਸ ਕਰ ਗਰੀਬ ਵਰਗ ਨਾਲ ਸਬੰਧਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।
ਪੰਜਾਬ ‘ਚ ਹੋਰ ਰਾਜਾਂ ਨਾਲੋਂ ਨਸ਼ੇ ਘੱਟ : ਬਾਦਲ
ਅੰਮ੍ਰਿਤਸਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਕਈ ਬਾਕੀ ਰਾਜਾਂ ਨਾਲੋਂ ਘੱਟ ਹੈ, ਪਰ ਪੰਜਾਬ ਵਿਰੋਧੀ ਪਾਰਟੀਆਂ ਸਮੁੱਚੇ ਪੰਜਾਬ ਨੂੰ ਨਸ਼ਈ ਦੱਸ ਕੇ ਪੰਜਾਬ ਦਾ ਅਪਮਾਨ ਕਰ ਰਹੀਆਂ ਹਨ। ਹਲਕਾ ਰਾਜਾਸਾਂਸੀ ਦੇ ਦੋ ਦਿਨਾਂ ਸੰਗਤ ਦਰਸ਼ਨ ਦੇ ਪਹਿਲੇ ਦਿਨ ਲੋਪੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੰਜਾਬ ਦੇ ਸਮੁੱਚੇ ਨੌਜਵਾਨਾਂ ਨੂੰ ਨਸ਼ਈ ਦੱਸ ਕੇ ਪੰਜਾਬ ਦੇ ਮਿਹਨਤੀ ਕਿਸਾਨ ਤੇ ਸਰਹੱਦਾਂ ‘ਤੇ ਤਾਇਨਾਤ ਬਹਾਦਰ ਜਵਾਨਾਂ ਦਾ ਅਪਮਾਨ ਕਰ ਰਹੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …