ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਅਤੇ ਇਕ ਪੌਦਾ ਵੀ ਲਗਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸੇ ਤਹਿਤ ਟਰੰਪ ਦਾ ਰਾਸ਼ਟਰਪਤੀ ਭਵਨ ਦਿੱਲੀ ਵਿਚ ਵੀ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਟਰੰਪ ਅਤੇ ਉਨ੍ਹਾਂ ਦੀ ਪਤਨੀ ਮਿਲੇਨੀਆ ਨੇ ਰਾਜਘਾਟ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਇਕ ਪੌਦਾ ਵੀ ਲਗਾਇਆ। ਅੱਜ ਸ਼ਾਮੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਟਰੰਪ ਵਾਸਤੇ ਡਿਨਰ ਦਾ ਵੀ ਪ੍ਰੋਗਰਾਮ ਸੀ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਸੱਦਾ ਗਿਆ, ਪਰ ਡਾ. ਮਨਮੋਹਨ ਸਿੰਘ ਨੇ ਇਸ ਡਿਨਰ ਵਿਚ ਸ਼ਾਮਲ ਹੋਣ ਮਨਾ ਕਰ ਦਿੱਤਾ ਸੀ ਅਤੇ ਸੋਨੀਆ ਗਾਂਧੀ ਨੂੰ ਇਸ ਡਿਨਰ ਲਈ ਸੱਦਾ ਹੀ ਨਹੀਂ ਦਿੱਤਾ ਗਿਆ ਸੀ।
Check Also
ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦੂਜੀ ਵਾਰ ਵਿਆਜ ਦਰਾਂ ਘਟਾਈਆਂ
ਮੌਜੂਦਾ ਈਐਮਆਈ ਹੋਵੇਗੀ ਘੱਟ, ਲੋਨ ਵੀ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ : ਰਿਜ਼ਰਵ ਬੈਂਕ ਆਫ਼ ਇੰਡੀਆ …