13 C
Toronto
Sunday, September 27, 2026
spot_img
Homeਭਾਰਤਕੇਜਰੀਵਾਲ ਤੇ ਸਿਸੋਦੀਆ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪਹੁੰਚੇ ਹਸਪਤਾਲ

ਕੇਜਰੀਵਾਲ ਤੇ ਸਿਸੋਦੀਆ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪਹੁੰਚੇ ਹਸਪਤਾਲ

ਕੇਜਰੀਵਾਲ ਤੇ ਸਿਸੋਦੀਆ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪਹੁੰਚੇ ਹਸਪਤਾਲਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਪ੍ਰਦਰਸ਼ਨਾਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮਿਲਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਜੀ.ਟੀ.ਬੀ. ਹਸਪਤਾਲ ਪਹੁੰਚੇ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਸ਼ਾਂਤੀ ਦੀ ਅਪੀਲ ਕਰ ਰਹੇ ਹਾਂ ਅਤੇ ਹਿੰਸਾ ਨਾਲ ਕਿਸੇ ਨੂੰ ਵੀ ਕੋਈ ਫਾਇਦਾ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਜੀ.ਟੀ.ਬੀ. ਹਸਪਤਾਲ ਵਿਚ ਕਰੀਬ 130 ਜ਼ਖ਼ਮੀ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ।
ਇਸ ਦੌਰਾਨ ਦਿੱਲੀ ਵਿਚ ਭੜਕੀ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਕੇਜਰੀਵਾਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਦਦ ਦਾ ਭਰੋਸਾ ਦਿੱਤਾ ਹੈ।

RELATED ARTICLES
POPULAR POSTS