ਦੋ ਦਿਨਾਂ ਵਿਚ 10 ਵਿਅਕਤੀਆਂ ਦੀ ਮੌਤ – 135 ਤੋਂ ਜ਼ਿਆਦਾ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਉਤਰ ਪੂਰਬੀ ਦਿੱਲੀ ਵਿਚ ਅੱਜ ਲਗਾਤਾਰ ਤੀਜੇ ਦਿਨ ਪਥਰਾਅ ਅਤੇ ਅਗਜਨੀ ਦੀਆਂ ਘਟਨਾਵਾਂ ਹੋਈਆਂ। ਧਿਆਨ ਰਹੇ ਕਿ ਮੌਜਪੁਰ ਅਤੇ ਜਾਫਰਾਬਾਦ ਇਲਾਕੇ ਵਿਚ ਹਿੰਸਕ ਝੜਪਾਂ ਵਿਚ ਇਕ ਪੁਲਿਸ ਕਾਂਸਟੇਬਲ ਸਮੇਤ 10 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 135 ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋ ਗਏ। ਮੌਜਪੁਰ ਦੇ ਮੈਟਰੋ ਸਟੇਸ਼ਨ ਨੇੜੇ ਵੀ ਗੋਲੀਆਂ ਚੱਲਣ ਦੀ ਖਬਰ ਮਿਲੀ ਅਤੇ ਇਸ ਦੌਰਾਨ ਇਕ ਮੀਡੀਆ ਕਰਮੀ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਜੀ.ਬੀ.ਟੀ. ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਦੋ ਦਿਨਾਂ ਵਿਚ 10 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਉਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਕਈ ਸਕੂਲਾਂ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …