ਕੈਪਟਨ ਅਮਰਿੰਦਰ ਨੇ ਕਿਹਾ- ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਫਿਲਮ ਨਹੀਂ ਚੱਲਣ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਫਿਲਮ ‘ਸ਼ੂਟਰ’ ਉਤੇ ਲਗਾਈ ਗਈ ਪਾਬੰਦੀ ਦੇ ਖਿਲਾਫ ਫਿਲਮ ਨਿਰਮਾਤਾ ਕੇਵਲ ਸਿੰਘ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ। ਕੇਵਲ ਸਿੰਘ ਵਲੋਂ ਪਾਈ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਪੰਜਾਬ ਪੁਲਿਸ ਫਿਲਮ ਨੂੰ ਸੈਂਸਰ ਬੋਰਡ ਕੋਲੋਂ ਪਾਸ ਨਹੀਂ ਹੋਣ ਦੇ ਰਹੀ। ਨਿਰਮਾਤਾ ਦਾ ਕਹਿਣਾ ਸੀ ਕਿ ਫਿਲਮ ‘ਤੇ ਬਹੁਤ ਪੈਸਾ ਲੱਗਿਆ ਹੈ ਅਤੇ ਇਹ ਲੋਕਾਂ ਤੱਕ ਪਹੁੰਚਣੀ ਚਾਹੀਦੀ ਹੈ। ਇਹ ਫਿਲਮ ਸੁੱਖਾ ਕਾਹਲੋਂ ਗੈਂਗਸਟਰ ਦੀ ਜ਼ਿੰਦਗੀ ‘ਤੇ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਵਿਚ ਮੁਹਾਲੀ ਵਿਚ ਫਿਲਮ ਦੇ ਨਿਰਮਾਤਾ ਖਿਲਾਫ ਕੇਸ ਵੀ ਦਰਜ ਹੋ ਚੁੱਕਾ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਆਖਿਆ ਕਿ ਸੂਬੇ ਵਿਚ ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਸੈਂਸਰ ਬੋਰਡ ਤੱਕ ਵੀ ਪਹੁੰਚ ਕਰੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …