Breaking News
Home / ਪੰਜਾਬ / ਬਹਿਬਲ ਕਲਾਂ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਦਾ ਝਟਕਾ

ਬਹਿਬਲ ਕਲਾਂ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਦਾ ਝਟਕਾ

ਗੋਲੀ ਕਾਂਡ ‘ਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਕੈਪਟਨ ਅਮਰਿੰਦਰ ਨੂੰ ਮਿਲੇ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਅਤੇ ਹੋਰ ਪੁਲਿਸ ਅਫਸਰਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਰੁੱਧ ਦਾਖਲ ਅਪੀਲ ਅੱਜ ਖਾਰਜ ਕਰ ਦਿੱਤੀ। ਧਿਆਨ ਰਹੇ ਕਿ ਅਜੇ ਦੋ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਐਸ.ਐਲ.ਪੀ. ਵੀ ਖਾਰਜ ਕੀਤੀ ਸੀ ਤੇ ਅੱਜ ਹਾਈਕੋਰਟ ਨੇ ਪੁਲਿਸ ਅਫਸਰਾਂ ਦੀ ਅਪੀਲ ਖਾਰਜ ਕਰ ਦਿੱਤੀ। ਹਾਈਕੋਰਟ ਵਿਚ ਪੰਜਾਬ ਸਰਕਾਰ ਦੀ ਇਹ ਦਲੀਲ ਹੈ ਕਿ ਇਸ ਮਾਮਲੇ ਵਿੱਚ ਇਕਹਿਰੀ ਬੈਂਚ ਦੇ ਹੁਕਮ ਨੂੰ ਸਿੱਧਾ ਸੁਪਰੀਮ ਕੋਰਟ ਵਿੱਚ ਹੀ ਕੀਤਾ ਜਾ ਸਕਦਾ ਹੈ ਤੇ ਹਾਈਕੋਰਟ ਦੀ ਡਬਲਿਊ ਬੈਂਚ ਵਿੱਚ ਮਾਮਲਾ ਸੁਣਵਾਈ ਯੋਗ ਹੀ ਨਹੀਂ ਹੈ। ਜਿਕਰਯੋਗ ਹੈ ਕਿ ਭਲਕੇ ਬੁੱਧਵਾਰ ਨੂੰ ਮੁਹਾਲੀ ਦੀ ਸੀਬੀਆਈ ਕੋਰਟ ਵਿਚ ਕਲੋਜਰ ਰੀਪੋਰਟ ‘ਤੇ ਸੁਣਵਾਈ ਹੋਣੀ ਹੈ।
ਇਸੇ ਦੌਰਾਨ ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …