19.2 C
Toronto
Wednesday, September 17, 2025
spot_img
Homeਪੰਜਾਬਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ

ਡੀਜੀਪੀ ਦਿਨਕਰ ਗੁਪਤਾ ਅਹੁਦੇ ‘ਤੇ ਰਹਿਣ ਦੇ ਕਾਬਲ ਹੀ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਗਿਆ 12 ਮੈਂਬਰੀ ਸਿੱਖ ਜਥਾ ਅੱਜ ਅਟਾਰੀ ਰਸਤਿਓਂ ਵਤਨ ਪਰਤ ਆਇਆ ਹੈ। ਇਹ ਜਥਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਗਿਆ ਸੀ। ਵਾਪਸ ਪਰਤਣ ਸਮੇਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਵੱਲੋਂ ਦਿੱਤੇ ਬਿਆਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ‘ਤੇ ਆਪ ਹੀ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਉਹ ਅਹੁਦੇ ‘ਤੇ ਰਹਿਣ ਦੇ ਕਾਬਲ ਵੀ ਨਹੀਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਜ ਦਿਨ ਪਾਕਿਸਤਾਨ ਰਹਿ ਕੇ ਆਇਆ ਹਾਂ ਅਤੇ ਮੈਂ ਕੋਈ ਅੱਤਵਾਦੀ ਨਹੀਂ ਬਣ ਗਿਆ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਹਿ ਦਿੱਤਾ ਸੀ ਕਿ ਕਰਤਾਰਪੁਰ ਲਾਂਘੇ ਰਸਤੇ ਜਾ ਕੇ ਸਵੇਰੇ ਮੱਥਾ ਟੇਕਣ ਗਿਆ ਵਿਅਕਤੀ ਬੰਬ ਬਣਾਉਣ ਦੀ ਸਿਖਲਾਈ ਲੈ ਕੇ ਸ਼ਾਮ ਨੂੰ ਵਾਪਸ ਪਰਤ ਸਕਦਾ ਹੈ। ਗੁਪਤਾ ਦੇ ਇਸ ਬਿਆਨ ਦੀ ਚਾਰੇ ਪਾਸਿਓਂ ਤੋਂ ਨਿਖੇਧੀ ਹੋ ਰਹੀ ਹੈ।

RELATED ARTICLES
POPULAR POSTS