Breaking News
Home / ਪੰਜਾਬ / ਕਰਤਾਰਪੁਰ ਲਾਂਘਾ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਵੇਗਾ

ਕਰਤਾਰਪੁਰ ਲਾਂਘਾ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਵੇਗਾ

ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨੂੰ ਮਿਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਲਾਂਘਾ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਲਿਆਰੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਡੀਜੀਪੀ ਦਿਨਕਰ ਗੁਪਤਾ ਦੇ ਵਿਵਾਦਤ ਬਿਆਨ ਤੋਂ ਬਾਅਦ ਛਿੜੀ ਚਰਚਾ ਸਬੰਧੀ ਕੈਪਟਨ ਨੇ ਕਿਹਾ ਕਿ ਡੀਜੀਪੀ ਪਹਿਲਾਂ ਹੀ ਮੁਆਫੀ ਮੰਗ ਚੁੱਕਿਆ ਹੈ। ਵਿਰੋਧੀ ਧਿਰ ਇਸ ਮੁੱਦੇ ਨੂੰ ਰਾਜਨੀਤਕ ਲਾਹੇ ਲਈ ਵਧਾ ਰਹੀ ਹੈ। ਕੈਪਟਨ ਨੇ ਕਿਹਾ ਕਿ ਸਭ ਖੁਸ਼ ਹਨ ਕਿ ਲਾਂਘਾ ਖੁੱਲ੍ਹਿਆ ਹੈ ਪਰ ਇਸ ਦੇ ਨਾਲ ਸੁਰੱਖਿਆ ਨੂੰ ਲੈ ਕੇ ਵੀ ਕਈ ਸਵਾਲ ਹਨ। ਸੀਐਮ ਨੇ ਇਹ ਵੀ ਕਿਹਾ ਕਿ ਅਸੀਂ ਕਿਸੇ ਵੀ ਹਾਲਤ ‘ਚ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ।
ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਤੋਂ ਸਰਬ ਪਾਰਟੀ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰੇਗਾ। ਇਹ ਵਫਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਾਨੂੰਨੀ ਗਤੀਵਿਧੀਆਂ ਨੂੰ ਸਰਲ ਬਣਾਉਣ ਅਤੇ ਬਿਨਾ ਪਾਸਪੋਰਟ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਮੰਗ ਕਰੇਗਾ। ਵਫਦ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕਰੇਗਾ ਕਿ ਪਾਕਿਸਤਾਨ ‘ਤੇ ਜੋਰ ਪਾਇਆ ਜਾਵੇ ਕਿ 20 ਡਾਲਰ ਦੀ ਫ਼ੀਸ ‘ਚ ਕਟੌਤੀ ਕੀਤੀ ਜਾਵੇ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …